Sangrur News: ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਘਾਵਦਾ ਵਿੱਚ ਬਣੇ ਇੱਕ ਮੈਰੀਟੋਰੀਅਸ ਸਕੂਲ ਵਿੱਚ ਬੱਚਿਆਂ ਨੂੰ ਦਿੱਤਾ ਗਿਆ ਖਰਾਬ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਇੰਨੀ ਵਿਗੜ ਗਈ ਕਿ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਉਣਾ ਪਿਆ। ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਵੱਡੀ ਗਿਣਤੀ ਵਿੱਚ ਬਿਮਾਰ ਬੱਚੇ ਦਾਖਲ ਕਰਵਾਏ ਗਏ ਹਨ।
40 ਤੋਂ ਵੱਧ ਬੱਚੇ ਹੋਏ ਬਿਮਾਰ
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 40 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ। ਬੱਚਿਆਂ ਦੇ ਮਾਪੇ ਸਕੂਲ ਅੱਗੇ ਰੋ ਰਹੇ ਹਨ ਅਤੇ ਪ੍ਰੇਸ਼ਾਨ ਹਨ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ।
ਮੌਕੇ 'ਤੇ ਪਹੁੰਚੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ
ਸੰਗਰੂਰ ਦੇ ਐਸਡੀਐਮ ਤੇ ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਮੌਕੇ ਉੱਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸਕੂਲ ਅੰਦਰ ਜਾਂਚ ਜਾਰੀ ਹੈ। ਸਕੂਲ ਦੇ ਅੰਦਰ ਹੀ ਹੋਸਟਲ ਬਣਾਇਆ ਗਿਆ ਹੈ। ਬੱਚੇ ਇੱਥੇ ਰਹਿੰਦੇ ਹਨ ਅਤੇ ਪੜ੍ਹਦੇ ਹਨ।
ਹੋਰ ਪੜ੍ਹੋ : ਪੰਜਾਬ ਵਿੱਚ ਸਸਤਾ ਅਤੇ ਹਿਮਾਚਲ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ
ਅਗਰੇਲੀ ਜਾਂਚ ਜਾਰੀ
ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਅਗਰੇਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Read More:- Click Link:- ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ, ਲੋਕਾਂ ਨੂੰ ਸੁਚੇਤ ਰਹਿਣ ਦੀ ਦਿੱਤੀ ਸਲਾਹ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ