Sangrur News: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅੱਜ ਅਗਲਾ ਐਕਸ਼ਨ ਕੀਤਾ ਜਾ ਰਿਹਾ ਹੈ। ਸੰਘਰਸ਼ ਦੇ ਅਗਲੇ ਪੜਾਅ ਵਜੋਂ ਸੂਬੇ ਦੀ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਤੇ ਵਜ਼ੀਰਾਂ ਦੇ ਘਰਾਂ ਅੱਗੇ ਅੱਜ 10 ਅਕਤੂਬਰ ਨੂੰ ਇੱਕ ਰੋਜ਼ਾ ਧਰਨੇ ਦਿੱਤੇ ਜਾਣਗੇ। ਜਥੇਬੰਦੀ ਵੱਲੋਂ ਇਨ੍ਹਾਂ ਧਰਨਿਆਂ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ।


ਹੋਰ ਪੜ੍ਹੋ :ਪਰਵਾਸੀ ਭਾਰਤੀ ਦੇ ਪਲਾਟ ’ਤੇ ਕਬਜ਼ੇ ਦੀ ਕੋਸ਼ਿਸ਼, ਸ਼ਿਕਾਇਤ ਮਿਲਦਿਆਂ ਹੀ ਖੁਦ ਮੌਕੇ 'ਤੇ ਪਹੁੰਚ ਗਏ ਮੰਤਰੀ ਧਾਲੀਵਾਲ



ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਲੀਡਰਾਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਕਾਰਨ ਸਿਵਿਆਂ ਦੇ ਰਾਹ ਤੁਰ ਰਹੇ ਹਨ ਜਦੋਂਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਾਰੂ ਨਸ਼ਿਆਂ ਨੂੰ ਰੋਕਣ ਲਈ ਕੋਈ ਵੀ ਢੁੱਕਵਾਂ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀਆਂ ਤੇ ਕਾਂਗਰਸੀਆਂ ਦੀ ਹਕੂਮਤਾਂ ਵਾਂਗ ਭਗਵੰਤ ਮਾਨ ਦੀ ਸਰਕਾਰ ਵੀ ਨਸ਼ਿਆਂ ਨੂੰ ਰੋਕਣ ਲਈ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਹ ਧਰਨੇ ਆਮ ਆਦਮੀ ਪਾਰਟੀ ਦੇ ਸਾਰੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਜਾਣਗੇ।


ਕਿਸਾਨ ਲੀਡਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੂੰ ਉਨ੍ਹਾਂ ਦੇ ਚਾਚੇ ਦੇ ਦੇਹਾਂਤ ਕਾਰਨ ਇਸ ਧਰਨੇ ਤੋਂ ਛੋਟ ਦਿੱਤੀ ਗਈ ਹੈ। ਜਥੇਬੰਦੀ ਦੇ ਆਗੂ ਨੇ ਦਾਅਵਾ ਕੀਤਾ ਕਿ 10 ਅਕਤੂਬਰ ਦੇ ਇਨ੍ਹਾਂ ਧਰਨਿਆਂ ਲਈ ਪਹਿਲਾਂ ਹੀ ਪਿੰਡਾਂ ਵਿੱਚ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਪੰਜਾਬ ਦੇ ਹਰ ਵਰਗ ਵਿਚਲੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਰੋਕਣ ਲਈ ਚੱਲ ਰਹੇ ਮੁਹਿੰਮ ਵਿੱਚ ਬਣਦਾ ਯੋਗਦਾਨ ਪਾਉਣ।


ਹੋਰ ਪੜ੍ਹੋ : ਕੈਨੇਡੀਅਨ ਪੰਜਾਬੀਆਂ ਦੇ ਵੀਜ਼ੇ ਬੰਦ ਕਰਨ 'ਤੇ ਸੀਐਮ ਭਗਵੰਤ ਮਾਨ ਕਿਉਂ ਚੁੱਪ? ਅਕਾਲੀ ਦਲ ਨੇ ਲਾਇਆ ਬੀਜੇਪੀ ਨਾਲ ਮਿਲੇ ਹੋਣ ਦਾ ਇਲਜ਼ਾਮ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।