CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਕਲਾਬੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਯਾਦਗਾਰੀ ਬੁੱਤ ਦਾ ਉਦਘਾਟਨ ਕੀਤਾ। ਸੀਐਮ ਭਗਵੰਤ ਮਾਨ ਅੱਜ ਸੰਗਰੂਰ (Sangrur) ਜ਼ਿਲ੍ਹੇ ਦੇ ਪਿੰਡ ਨਿਹਾਲਗੜ੍ਹ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਮਰੇਡ ਤੇਜਾ ਸਿੰਘ ਦੀ 50ਵੀਂ ਬਰਸੀ ਮੌਕੇ ਉਨ੍ਹਾਂ ਦੀ ਨਵੀਂ ਬਣੀ ਯਾਦਗਾਰ ਤੋਂ ਪਰਦਾ ਚੁੱਕਿਆ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਤੇਜਾ ਸਿੰਘ ਸੁਤੰਤਰ ਜੀ ਦੇਸ਼ ਦੀ ਆਜ਼ਾਦੀ ਲਈ ਵੀ ਲੜ੍ਹੇ ਤੇ ਫੇਰ ਉਸ ਆਜ਼ਾਦ ਦੇਸ਼ ਦੀ ਪਾਰਲੀਮੈਂਟ ਦੇ ਮੈਂਬਰ ਵੀ ਬਣੇ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸੁਤੰਤਰ ਜੀ ਇੱਕ ਝੋਲਾ ਲੈ ਕੇ ਪਾਰਲੀਮੈਂਟ 'ਚ ਜਾਂਦੇ ਹੁੰਦੇ ਸੀ। 


ਜਿਸ ਮਰਜ਼ੀ ਪਾਰਟੀ ਨੂੰ ਵੋਟ ਪਾਓ
ਇਸ ਮੌਕੇ ਮਾਨ ਨੇ ਕਿਹਾ ਕਿ ਇਹ ਲੋਕਤੰਤਰ ਹੈ। ਤੁਸੀਂ ਜਿਸ ਮਰਜ਼ੀ ਪਾਰਟੀ ਨੂੰ ਵੋਟ ਪਾਓ। ਵੋਟਾਂ ਦੇ ਦੋ ਮਹੀਨੇ ਛੱਡ ਬਾਕੀ ਦੇ 1800 ਦਿਨ ਮਿਲਜੁਲ ਕੇ ਰਿਹਾ ਕਰੋ। ਉਨ੍ਹਾਂ ਕਿਹਾ ਕਿ ਪਿੰਡ ਦੇ ਸਾਂਝੇ ਕੰਮ ਕਰਵਾਉਣ ਲਈ ਇਕੱਠੇ ਹੋ ਜਾਇਆ ਕਰੋ। ਸਰਪੰਚ ਕਿਸੇ ਵੀ ਪਾਰਟੀ ਦਾ ਨਹੀਂ ਹੋਣਾ ਚਾਹੀਦਾ, ਸਿਰਫ਼ ਪਿੰਡ ਦਾ ਹੋਣਾ ਚਾਹੀਦਾ ਹੈ।


ਆਪਣੀ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਪਾਰਦਰਸ਼ਤਾ ਕੀ ਹੋਵੇਗੀ ਕਿ ਮੇਰੇ ਪਿੰਡ ਦੇ ਤਿੰਨ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਤੇ ਮੈਨੂੰ ਪਤਾ ਨਹੀਂ। ਉਨ੍ਹਾਂ ਕਿਹਾ ਕਿ ਜੋ ਵੀ ਨੌਜਵਾਨ ਮਿਹਨਤ ਕਰੇਗਾ, ਉਸ ਨੂੰ ਸਰਕਾਰੀ ਨੌਕਰੀ ਜ਼ਰੂਰ ਮਿਲੇਗੀ। ਸਾਡੀ ਸਰਕਾਰ 'ਚ ਕੋਈ ਵੀ ਸਿਫ਼ਾਰਿਸ਼ ਨਹੀਂ ਚੱਲਦੀ।


ਹੋਰ ਪੜ੍ਹੋ : Punjab News: ਦੇਸ਼ ਦੇ ਲੋਕਾਂ ਦੀ ਇੱਛਾ ਕੇਜਰੀਵਾਲ ਪ੍ਰਧਾਨ ਮੰਤਰੀ ਬਣਨ: ਅਨਮੋਲ ਗਗਨ ਮਾਨ


ਹੋਰ ਪੜ੍ਹੋ : Punjab News: 'ਜਿਹੜਾ ਵੀ ਮੀਂਹ ਦੀ ਮਾਰ ਝੱਲ ਰਹੇ ਕਿਸਾਨਾਂ ਨਾਲ ਧੋਖਾ ਕਰੇਗਾ ਉਸਦੀ ਖ਼ੈਰ ਨਹੀਂ'- ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।