Punjab News:  ਲੋਕ ਸਭਾ 2024 ਦੇ ਮੱਦੇਨਜ਼ਰ ਕਾਂਗਰਸ ਨੇ ਐਤਵਾਰ ਯਨੀਕਿ ਅੱਜ 14 ਅਪ੍ਰੈਲ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਕਾਂਗਰਸ ਨੇ ਇਸ ਸੂਚੀ ਵਿੱਚ ਤਿੰਨ ਰਾਜਾਂ ਦੇ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਪੰਜਾਬ ਦੀ ਸੰਗਰੂਰ ਸੀਟ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨ ਗਿਆ ਹੈ।



ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ। ਪਾਰਟੀ ਨੇ ਦਿੱਲੀ ਦੀਆਂ ਤਿੰਨ ਲੋਕ ਸਭਾ ਸੀਟਾਂ, ਪੰਜਾਬ ਦੀਆਂ ਛੇ ਅਤੇ ਉੱਤਰ ਪ੍ਰਦੇਸ਼ ਦੀਆਂ ਇੱਕ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।


ਪੰਜਾਬ ਲਈ ਇਨ੍ਹਾਂ ਉਮੀਦਵਾਰਾਂ ਨੂੰ ਦਿੱਤੀਆਂ ਟਿਕਟਾਂ


ਕਾਂਗਰਸ ਨੇ ਪਟਿਆਲਾ ਤੋਂ ਧਰਮਵੀਰ ਗਾਂਧੀ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਜਲੰਧਰ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਇਲਾਹਾਬਾਦ ਤੋਂ ਉੱਜਵਲ ਰੇਵਤੀ ਰਮਨ ਸਿੰਘ ਨੂੰ ਟਿਕਟਾਂ ਦਿੱਤੀਆਂ ਹਨ।




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।