Sangrur News: ਆਖਰ ਕਿਉਂ ਨਹੀਂ ਵੱਜ ਰਿਹਾ ਨਸ਼ਿਆਂ ਦੇ ਦਰਿਆ ਨੂੰ ਬੰਨ੍ਹ? ਸਿਆਸਤਦਾਨਾਂ, ਪੁਲਿਸ ਤੇ ਤਸਕਰਾਂ ਦੇ ਗੱਠਜੋੜ ਦੀ ਜਾਂਚ ਦੇ ਹੁਕਮ
Sangrur News: ਬੀਜੇਪੀ ਨੇ ਪੁਲਿਸ ਅਧਿਕਾਰੀਆਂ ਤੇ ਨਸ਼ਾ ਤਸਕਰਾਂ ਦੇ ਗਠਜੋੜ ਦੇ ਇਲਜ਼ਾਮ ਲਾਏ ਹਨ। ਬੀਜੇਪੀ ਲੀਡਰ ਜਤਿੰਦਰ ਕਾਲੜਾ ਦੀ ਸ਼ਿਕਾਇਤ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੁਲਿਸ ਦੇ
Sangrur News: ਬੀਜੇਪੀ ਨੇ ਪੁਲਿਸ ਅਧਿਕਾਰੀਆਂ ਤੇ ਨਸ਼ਾ ਤਸਕਰਾਂ ਦੇ ਗਠਜੋੜ ਦੇ ਇਲਜ਼ਾਮ ਲਾਏ ਹਨ। ਬੀਜੇਪੀ ਲੀਡਰ ਜਤਿੰਦਰ ਕਾਲੜਾ ਦੀ ਸ਼ਿਕਾਇਤ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਇਸ ਬਾਰੇ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਨਸ਼ਾ ਵੇਚਣ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਤਿੰਦਰ ਕਾਲੜਾ, ਕਲਸਟਰ ਇੰਚਾਰਜ ਬੀਜੇਪੀ ਤੇ ਰਣਦੀਪ ਸਿੰਘ ਦਿਓਲ, ਪ੍ਰਭਾਰੀ ਇੰਚਾਰਜ ਫਿਰੋਜ਼ਪੁਰ ਨੇ ਦੱਸਿਆ ਕਿ ਜਤਿੰਦਰ ਕਾਲੜਾ ਦੀ ਸ਼ਿਕਾਇਤ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਨੂੰ ਨਸ਼ਿਆਂ ਦੇ ਵੇਚਣ ਦੀ ਜਾਚ ਦੇ ਹੁਕਮ ਦਿੱਤੇ ਹਨ। ਇਸ ਮਗਰੋਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਨਸ਼ਾ ਵੇਚਣ ਦੀ ਜਾਂਚ ਕਰਨ ਲਈ ਕਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਪ੍ਰਤਾਪ ਸਿੰਘ ਦੀ ਵੀਡੀਓ ਦੇ ਆਧਾਰ 'ਤੇ ਨਸ਼ਿਆਂ ਦੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਸੱਤਾਧਾਰੀ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਸਾਬਕਾ ਆਈਪੀਐਸ ਵੀ ਹਨ ਤੇ ਇੰਸਪੈਕਟਰ ਜਨਰਲ ਦੇ ਅਹੁਦੇ 'ਤੇ ਰਹਿ ਚੁੱਕੇ ਹਨ, ਨੇ ਇਹ ਬਹੁਤ ਗੰਭੀਰ ਦੋਸ਼ ਲਾਇਆ ਸੀ ਕਿ ਅੰਮ੍ਰਿਤਸਰ ਵਿੱਚ ਵਿਕਣ ਵਾਲਾ ਨਸ਼ਾ ਪੁਲਿਸ ਦਾ ਹੈ। ਇੱਕ ਹੋਰ ਲਾਈਨ ਵਿੱਚ ਉਨ੍ਹਾਂ ਕਿਹਾ ਸੀ ਕਿ ਐਸਪੀ ਅੰਮ੍ਰਿਤਸਰ, ਡਿਪਟੀ ਐਸਪੀ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਬਹੁਤ ਨੇੜਲੇ ਹਨ।
ਬੀਜੇਪੀ ਲੀਡਰਾਂ ਨੇ ਕਿਹਾ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਸ ਸਾਰੀ ਡਰੱਗ ਸਟੋਰੀ ਬਾਰੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਵੀ ਜਾਣੂ ਕਰ ਦਿੱਤਾ ਹੈ। ਜਤਿੰਦਰ ਕਾਲੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆ ਤੇ ਭ੍ਰਿਸ਼ਟਾਚਾਰ ਦਾ ਬੇਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ 2022 ਦੀਆ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਨੂੰ ਤਿੰਨ ਮਹੀਨਿਆਂ ਤੱਕ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਪਰ ਪੰਜਾਬ ਵਿੱਚ ਨਸ਼ਾ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਤੇ ਹਜ਼ਾਰਾਂ ਨੌਜਵਾਨ ਨਸ਼ਿਆਂ ਕਾਰਨ ਆਪਣੀਆਂ ਜਾਨਾ ਗਵਾ ਰਹੇ ਹਨ ਤੇ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਹੱਕਾਰੀ ਹੋਈ ਹੈ।
ਰਣਦੀਪ ਸਿੰਘ ਦਿਓਲ ਨੇ ਕਿਹਾ ਕਿ 15 ਅਗਸਤ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇੱਕ ਸਾਲ ਦੇ ਅੰਦਰ ਨਸ਼ਾ ਮੁਕਤ ਹੋ ਜਾਵੇਗਾ ਪਰ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਵਧਿਆ ਹੈ ਤੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ ਤੇ ਭ੍ਰਿਸ਼ਟ ਸਿਆਸਤਦਾਨਾਂ, ਨਸ਼ਾ ਤਸਕਰ ਤੇ ਪੁਲਿਸ ਅਫਸਰ ਇਸ ਨਸ਼ਿਆਂ ਦੇ ਪੈਸੇ ਨਾਲ ਹੋਰ ਅਮੀਰ ਹੋ ਰਹੇ ਹਨ।
ਭਾਜਪਾ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਐਮਐਲਏ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਨਸ਼ਾ ਸਰਕਸ਼ਨ ਕਰਨ ਵਾਲੇ ਪੁਲਿਸ ਅਫਸਰਾਂ ਤੇ ਸਿਆਸਤਦਾਨਾਂ ਦੀਆਂ ਨਜਦੀਕੀਆਂ ਦਾ ਜਿਕਰ ਕੀਤਾ ਹੈ, ਇਹ ਮਾਮਲਾ ਬਹੁਤ ਗੰਭੀਰ ਹੈ ਤੇ ਇਸ ਦੀ ਉੱਚ ਪੱਧਰੀ ਜਾਂਚ ਸੀਬੀਆਈ ਜਾਂ ਈਡੀ ਵੱਲੋਂ ਕੀਤੀ ਜਾਣੀ ਚਾਹੀਦੀ ਹੈ।