Sangrur News: ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਬਣਾਏ ਗਏ ਗੁਰਦੁਆਰੇ ਵਿੱਚ ਤਬਦੀਲੀ ਨਾ ਕਰਨ ਦੇ ਰੋਸ ਵਜੋਂ ਪੰਥਕ ਵਿਚਾਰ ਮੰਚ ਦੇ ਲੀਡਰ ਜਥੇਦਾਰ ਪਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਪਣੇ ਪਿੰਡ ਫੱਗੂਵਾਲਾ ਵਿਚਲੇ ਘਰ ਵਿੱਚ ਹੀ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਜਥੇਦਾਰ ਫੱਗੂਵਾਲਾ ਨੇ ਪ੍ਰਣ ਲਿਆ ਕਿ ਜਦੋਂ ਤੱਕ ਗੁਰੂ ਘਰ ਦੀ ਇਮਾਰਤ ਵਿੱਚ ਤਬਦੀਲੀ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਕੁਝ ਵੀ ਗ੍ਰਹਿਣ ਨਹੀਂ ਕਰਨਗੇ।
ਜਥੇਦਾਰ ਫੱਗੂਵਾਲਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਦੀ ਜ਼ਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ, ਜਿਸ ਸਬੰਧੀ ਕਮੇਟੀ ਤੇ ਮਸਤੂਆਣਾ ਸਾਹਿਬ ਟਰੱਸਟ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਵਿਚਾਰ ਅਧੀਨ ਹੈ। ਇਸ ਟਰੱਸਟ ਦੇ ਪ੍ਰਧਾਨ ਇਕ ਸੀਨੀਅਰ ਅਕਾਲੀ ਆਗੂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਾਜ਼ਿਸ਼ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਰਗਾ ਗੁਰੂ ਘਰ ਬਣਾ ਕੇ ਸਿੱਖਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਕਈ ਵਾਰ ਸ਼ਿਕਾਇਤ ਕੀਤੀ ਗਈ ਪਰ ਹਰਿਮੰਦਰ ਸਾਹਿਬ ਵਰਗੇ ਗੁਰੂ ਘਰ ਵਿੱਚ ਤਬਦੀਲੀ ਨਹੀਂ ਕਰਵਾਈ ਗਈ। ਉਨ੍ਹਾਂ ਐਲਾਨ ਕੀਤਾ ਕਿ ਉਹ ਆਖਰੀ ਦਮ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੁਰੰਤ ਇਸ ਮਾਮਲੇ ’ਚ ਦਖ਼ਲ ਦੇਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ