Sangrur News: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਐਕਸ਼ਨ ਮੋਡ 'ਚ ਸਰਕਾਰ, ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ
Punjab News: ਝੋਨੇ ਦੀ ਕਟਾਈ ਦੇ ਸੀਜਨ ਤੋਂ ਪਹਿਲਾਂ ਹੀ ਸਰਕਾਰ ਕਿਸਨਾਂ ਨੂੰ ਪਰਾਲੀ ਸਾੜਨ 'ਤੇ ਰੋਕਣ ਲਈ ਸਰਗਰਮ ਹੋ ਗਈ ਹੈ। ਪ੍ਰਸਾਸ਼ਨ ਜਿੱਥੇ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਪਲਾਨਿੰਗ ਕਰ ਰਿਹਾ ਹੈ..
Sangrur News: ਝੋਨੇ ਦੀ ਕਟਾਈ ਦੇ ਸੀਜਨ ਤੋਂ ਪਹਿਲਾਂ ਹੀ ਸਰਕਾਰ ਕਿਸਨਾਂ ਨੂੰ ਪਰਾਲੀ ਸਾੜਨ 'ਤੇ ਰੋਕਣ ਲਈ ਸਰਗਰਮ ਹੋ ਗਈ ਹੈ। ਪ੍ਰਸਾਸ਼ਨ ਜਿੱਥੇ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਪਲਾਨਿੰਗ ਕਰ ਰਿਹਾ ਹੈ, ਉੱਥੇ ਹੀ ਸਖਤੀ ਦੇ ਵੀ ਸੰਕੇਤ ਦੇ ਰਿਹਾ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਬਾਰੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।
ਦਰਅਸਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਜਾਂ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਫਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਵਿਭਾਗ, ਬੋਰਡ, ਕਾਰਪੋਰੇਸ਼ਨ ਤੇ ਖੁਦ ਮੁਖਤਿਆਰ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ, ਜਿਹੜਾ ਖੇਤੀਬਾੜੀ ਵੀ ਕਰਦਾ ਹੈ, ਇਹ ਯਕੀਨੀ ਬਣਾਏਗਾ ਕਿ ਉਸ ਦੇ ਖੇਤਾਂ ਵਿੱਚ ਪਰਾਲੀ, ਨਾੜ ਜਾਂ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜੀ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ ਫਸਲਾਂ ਦੀ ਰਹਿੰਦ ਖੂੰਹਦ ਸਾੜੇ ਜਾਣ ਦੇ ਮਾੜੇ ਪ੍ਰਭਾਵ ਤੇ ਨੁਕਸਾਨ ਬਾਰੇ ਹੋਰਨਾਂ ਲੋਕਾਂ ਨੂੰ ਦੱਸਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਜੇਕਰ ਕਿਤੇ ਪਰਾਲੀ, ਨਾੜ ਜਾਂ ਫਸਲ ਦੀ ਰਹਿੰਦ ਖੂੰਹਦ ਸਾੜੀ ਜਾ ਰਹੀ ਹੋਵੇ ਤਾਂ ਕਰਮਚਾਰੀ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।