ਅਨਿਲ ਜੈਨ
Sangrur News:
ਪੰਜਾਬ (Punjab) ਅੰਦਰ ਕਰਜ਼ੇ ਹੇਠ ਦੱਬੇ ਲੋਕਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਹਲਕਾ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿੱਚ ਅੱਠ ਲੱਖ ਦੇ ਕਰਜ਼ੇ ਤੋਂ ਤੰਗ ਆ ਕੇ ਪਤੀ-ਪਤਨੀ (Husband-Wife) ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਕਰਜ਼ਾ ਚੁੱਕ ਕੇ ਮਕਾਨ ਲਿਆ ਗਿਆ ਸੀ। ਮਿਹਨਤ-ਮਜ਼ਦੂਰੀ ਕਰਨ ਦੇ ਬਾਵਜੂਦ ਉਹ ਕਰਜ਼ਾ ਨਹੀਂ ਉਤਾਰ ਸਕੇ ਤਾਂ ਇਹ ਕਦਮ ਉਠਾ ਲਿਆ।



ਸੁਖਦਰਸ਼ਨ ਸਿੰਘ ਵਾਸੀ ਬਖੋਰਾ ਕਲਾਂ ਨੇ ਪੁਲਿਸ ਨੂੰ ਲਿਖਤੀ ਬਿਆਨ ਵਿੱਚ ਦੱਸਿਆ ਕਿ ਉਸ ਦਾ ਵੱਡਾ ਭਰਾ ਕਾਲਾ ਸਿੰਘ ਉਰਫ ਰਘਵੀਰ ਸਿੰਘ ਆਪਣੀ ਪਤਨੀ ਸੰਦੀਪ ਕੌਰ ਤੇ ਦੋ ਬੱਚਿਆਂ 8 ਸਾਲਾ ਗੁਰਪ੍ਰੀਤ ਸਿੰਘ ਅਤੇ 5 ਸਾਲਾ ਰੋਮਾ ਕੌਰ ਤੇ ਮਾਤਾ ਨਾਲ ਪਿੰਡ ਬਖੋਰਾ ਕਲਾਂ ਵਿੱਚ ਰਹਿ ਰਿਹਾ ਸੀ। ਕਾਲਾ ਸਿੰਘ ਨੇ ਕਰਜ਼ਾ ਚੁੱਕ ਕੇ ਮਕਾਨ ਲਿਆ ਗਿਆ, ਮਿਹਨਤ-ਮਜ਼ਦੂਰੀ ਕਰਨ ਦੇ ਬਾਵਜੂਦ ਉਹ ਕਰਜ਼ਾ ਨਹੀਂ ਉਤਾਰ ਸਕਿਆ।

ਇਸ ਕਾਰਨ ਦੋਵੇਂ ਪਤੀ-ਪਤਨੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗੇ। ਜਦੋਂ ਉਹ ਆਪਣੇ ਪਰਿਵਾਰ ਤੇ ਮਾਤਾ ਨਾਲ ਪਿੰਡ ਲਹਿਲ ਖੁਰਦ ਵਿੱਚ ਵਿਆਹ ਸਮਾਗਮ ਵਿੱਚ ਗਿਆ ਸੀ ਤਾਂ ਪਿਛੋਂ ਰਾਤ ਸਮੇਂ ਕਾਲਾ ਸਿੰਘ ਤੇ ਉਸ ਦੀ ਪਤਨੀ ਸੰਦੀਪ ਕੌਰ ਨੇ ਡੰਗਰਾਂ ਵਾਲੇ ਬਰਾਂਡੇ ਵਿੱਚ ਗਾਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਤੇ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ। ਪਿੰਡ ਦੇ ਸਰਪੰਚ ਤੇ ਹੋਰ ਮੋਹਤਬਾਰਾਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਅਤੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।


ਹੋਰ ਪੜ੍ਹੋ : ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ, ਦਿਉਰ ਵੱਲੋਂ ਨਵ-ਵਿਆਹੁਤਾ ਨਾਲ ਰੇਪ ਦੀ ਕੋਸ਼ਿਸ਼, ਰੌਲੇ ਪੌਣ 'ਤੇ ਅੱਗ ਲਾ ਕੇ ਸਾੜਿਆ


ਹੋਰ ਪੜ੍ਹੋ : ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ, ਤਿੰਨ ਮੌਤਾਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।