Sangrur News: ਤੈਅ ਸਮੇਂ ਅੰਦਰ ਹੀ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਉਨ੍ਹਾਂ ਸਮੂਹ ਕਾਰਜਸਾਧਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਜਾਰੀ ਸਮਾਂ ਸਾਰਣੀ ਅਨੁਸਾਰ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਕਾਰਜਸਾਧਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਜਾਰੀ ਸਮਾਂ ਸਾਰਣੀ ਅਨੁਸਾਰ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਲੋਕਾਂ ਨੂੰ ਸਮੇਂ-ਸਮੇਂ ’ਤੇ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਸਥਾਈ ਤੌਰ ’ਤੇ ਹੱਲ ਲਈ ਸਮੂਹ ਈਓਜ਼ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਨਿਯਮਤ ਰਾਬਤਾ ਰੱਖਣ ਤਾਂ ਜੋ ਮੁਸ਼ਕਲਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਕੂੜੇ ਦੇ ਯੋਗ ਪ੍ਰਬੰਧਨ ਲਈ ਢੁਕਵੇਂ ਕਦਮ ਪੁੱਟੇ ਜਾਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਫ਼ ਸਫਾਈ ਦੇ ਮਾਮਲੇ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ ਤੇ ਚੌਗਿਰਦੇ ਦੀ ਸੰਭਾਲ ਲਈ ਨਿਯਮਤ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਘਰਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਨਗਰ ਕੌਂਸਲ ਦੇ ਪੱਧਰ ’ਤੇ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਜਾਰੀ ਹੋਣ ਵਾਲੀਆਂ ਗਰਾਂਟਾਂ ਦੀ ਹੋਈ ਵਰਤੋਂ ਸਬੰਧੀ ਸਰਟੀਫਿਕੇਟ ਤਰਜੀਹੀ ਆਧਾਰ ’ਤੇ ਭੇਜਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੜਾਅਵਾਰ ਗਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਤੇ ਸਰਟੀਫਿਕੇਟ ਪ੍ਰਾਪਤ ਹੋਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਪੜਾਅ ਤਹਿਤ ਗਰਾਂਟ ਜਾਰੀ ਹੁੰਦੀ ਹੈ ਅਤੇ ਬਕਾਇਆ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਰਾਹ ਪੱਧਰਾ ਹੁੰਦਾ ਹੈ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਤੇ ਸਮੂਹ ਕਾਰਜਸਾਧਕ ਅਧਿਕਾਰੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।