Sangrur News: ਘਰ 'ਚ ਵੜ ਕੇ ਮਾਂ-ਧੀ ਦਾ ਕਤਲ, ਜਵਾਈ ਗੰਭੀਰ ਜ਼ਖ਼ਮੀ
Punjab news: ਬਰਨਾਲਾ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਦੋ ਕਤਲ ਹੋ ਗਏ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ।
Sangrur News: ਬਰਨਾਲਾ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਦੋ ਕਤਲ ਹੋ ਗਏ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ਜਵਾਈ ਬਣ ਕੇ ਰਹਿ ਰਹੇ ਬੇਟੀ ਦੇ ਪਤੀ ਨੂੰ ਗੰਭੀਰ ਜ਼ਖਮੀ ਕਰਨ ਦਿੱਤਾ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਿਸ (Punjab Police) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਡੌਗ ਸਕੁਐਡ ਦੀ ਟੀਮ ਬੁਲਾਈ ਹੈ, ਜੋ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਥਾਣਾ ਸਦਰ ਦੇ ਐਸਐਚਓ ਅੰਡਰ ਟ੍ਰੇਨੀ ਪੀਪੀਐਸ ਕਰਨ ਸ਼ਰਮਾ ਨੇ ਦੱਸਿਆ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਹਮਲਾ ਤੇਜ਼ਧਾਰ ਹਥਿਆਰਾਂ (sharp weapons) ਨਾਲ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਤੇ ਉਸ ਦੇ ਪਤੀ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਘਰ ਜਵਾਈ ਬਣਾਇਆ ਸੀ।
ਹਾਸਲ ਜਾਣਕਾਰੀ ਮੁਤਾਬਕ ਘਟਨਾ ਮਗਰੋਂ ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਇਨ੍ਹਾਂ ਦਾ ਕੋਈ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਕਤਲ ਹੋ ਸਕਦੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ : ਆਖਰ ਖੁੱਲ੍ਹ ਗਈ 2000 ਦੇ ਨੋਟਾਂ ਦੀ ਪੋਲ! ਆਮ ਆਦਮੀ ਨਹੀਂ ਸਗੋਂ ਕਾਰੋਬਾਰੀਆਂ ਨੇ ਕੀਤਾ ਸੀ 'ਗੋਰਖਧੰਦਾ'
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।