(Source: ECI/ABP News/ABP Majha)
Sangrur News: ਸਾਡਾ ਨਹੀਂ ਕਸੂਰ, ਸਾਡਾ ਜ਼ਿਲ੍ਹਾ ਸੰਗਰੂਰ! ਸੰਗਰੂਰ ਵਾਲਿਆਂ ਦਾ ਨਵਾਂ ਕਾਰਨਾਮਾ, ਕਣਕ ਦੇ ਝਾੜ ਦਾ ਬਣਾਇਆ ਰਿਕਾਰਡ
Punjab News: ਇਸ ਬਾਰੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਸੂਬੇ ’ਚ ਕਣਕ ਦਾ ਝਾੜ ਪਹਿਲਾਂ ਵਾਲੋਂ ਵੱਧ ਨਿਕਲਿਆ ਹੈ।
Sangrur News: ਸਾਡਾ ਨਹੀਂ ਕਸੂਰ, ਸਾਡਾ ਜ਼ਿਲ੍ਹਾ ਸੰਗਰੂਰ। ਜੀ ਹਾਂ ਸੰਗਰੂਰ ਵਾਲਿਆਂ ਨੇ ਇੱਕ ਵਾਰ ਫਿਰ ਨਵਾਂ ਕਾਰਨਾਮਾ ਕਰ ਵਿਖਾਇਆ ਹੈ। ਇਸ ਵਾਰ ਸੰਗਰੂਰ ਵਾਲਿਆਂ ਨੇ ਕਣਕ ਦੇ ਉਤਪਾਦ ਦਾ ਰਿਕਾਰਡ ਬਣਾਇਆ ਹੈ। ਇਸ ਵਾਰ ਸੰਗਰੂਰ ’ਚ ਕਣਕ ਦਾ ਸਭ ਤੋਂ ਵੱਧ 52.28 ਕੁਇੰਟਰ ਪ੍ਰਤੀ ਹੈਕਟੇਅਰ ਝਾੜ ਨਿਕਲਿਆ ਹੈ।
ਇਸ ਬਾਰੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਸੂਬੇ ’ਚ ਕਣਕ ਦਾ ਝਾੜ ਪਹਿਲਾਂ ਵਾਲੋਂ ਵੱਧ ਨਿਕਲਿਆ ਹੈ। ਕਈ ਜ਼ਿਲ੍ਹਿਆਂ ਵਿੱਚ ਕਣਕ ਦਾ ਝਾੜ 50 ਕੁਇੰਟਲ ਪ੍ਰਤੀ ਹੈਕਟੇਅਰ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ’ਚ ਸਭ ਤੋਂ ਵੱਧ 52.28 ਕੁਇੰਟਰ ਪ੍ਰਤੀ ਹੈਕਟੇਅਰ ਝਾੜ ਨਿਕਲਿਆ ਹੈ।
ਖੇਤੀਬਾੜੀ ਡਾਇਰੈਕਟਰ ਮੁਤਾਬਕ ਸੰਗਰੂਰ ਤੋਂ ਬਾਅਦ ਨਵਾਂ ਸ਼ਹਿਰ ’ਚ 50.16 ਕੁਇੰਟਲ, ਬਰਨਾਲਾ ’ਚ 50.06 ਕੁਇੰਟਲ ਝਾੜ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਘੱਟ ਝਾੜ ਹੁਸ਼ਿਆਰਪੁਰ ਵਿੱਚ 39.75 ਕੁਇੰਟਲ ਪ੍ਰਤੀ ਹੈਕਟੇਅਰ ਨਿਕਲਿਆ ਹੈ। ਇਸੇ ਤਰ੍ਹਾਂ ਪਠਾਨਕੋਟ ’ਚ 42.48 ਕੁਇੰਟਲ ਤੇ ਫਰੀਦਕੋਟ ’ਚ 43.73 ਕੁਇੰਟਲ ਝਾੜ ਨਿਕਲਿਆ ਹੈ।
ਦੱਸ ਦਈਏ ਕਿ ਪੰਜਾਬੀਆਂ ਇਸ ਵਾਰ ਕਣਕ ਉਤਪਾਦਨ ਦੇ ਰਿਕਰਾਡ ਤੋੜ ਦਿੱਤੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਕਣਕ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ 24 ਲੱਖ ਮੀਟ੍ਰਿਕ ਟਨ ਵੱਧ ਹੋਈ ਹੈ। ਇਹ ਕਣਕ ਦਾ ਉਹ ਅੰਕੜਾ ਹੈ ਜਿਸ ਦੀ ਮੰਡੀਆਂ ਵਿੱਚ ਖਰੀਦ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੂਬੇ ’ਚ ਕਣਕ ਦੀ ਖਰੀਦ ਦਾ ਸੀਜ਼ਨ ਸਮਾਪਤ ਕਰ ਦਿੱਤਾ ਹੈ।
ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 125.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦੋਂਕਿ ਪਿਛਲੇ ਸਾਲ 102 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖਰੀਦ ਕੀਤੀ ਗਈ ਸੀ। ਸੂਬਾ ਸਰਕਾਰ ਨੇ ਇਸ ਸਾਲ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਸੀ।
ਹਾਸਲ ਜਾਣਕਾਰੀ ਅਨੁਸਾਰ ਇਸ ਸਾਲ ਸੂਬੇ ਦੀਆਂ ਮੰਡੀਆਂ ’ਚ ਖਰੀਦ ਏਜੰਸੀਆਂ ਵੱਲੋਂ 125.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ’ਚੋਂ 121.07 ਲੱਖ ਮੀਟ੍ਰਿਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਨੇ ਖਰੀਦੀ ਹੈ ਜਦੋਂਕਿ 4.68 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਿੱਜੀ ਕੰਪਨੀਆਂ ਵੱਲੋਂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI