Sangrur News: ਸੰਗਰੂਰ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਤੇ ਬੱਚਿਆਂ ਦੀਆਂ ਟੀਕਾਕਰਨ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਵਿਸ਼ਵ ਸਿਹਤ ਸੰਸਥਾ ਦੇ ਸਰਵੇਲੈਂਸ ਮੈਡੀਕਲ ਅਫ਼ਸਰ ਡਾ. ਨਿਵੇਦਿਤਾ ਦੁਆਰਾ ਮਲਟੀਪਰਪਜ਼ ਹੈਲਥ ਸੁਪਰਵਾਈਜਰ (ਫੀਮੇਲ) ਨੂੰ ਵੀਪੀਡੀ (ਵੈਕਸੀਨ ਪ੍ਰਵੈਂਟੇਬਲ ਡੀਜੀਜ਼) ਸਬੰਧੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਭੱਠਿਆਂ, ਪਥੇਰਾ, ਫੈਕਟਰੀਆਂ ਤੇ ਸਲੱਮ ਏਰੀਏ ਵਿੱਚ ਟੀਕਾਕਰਨ ਤੋਂ ਵਾਂਝੇ ਬੱਚਿਆਂ ਨੂੰ ਲੱਭ ਕੇ ਉਨ੍ਹਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ।


ਇਸ ਟਰੇਨਿੰਗ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਸਮੂਹ ਸੁਪਰਵਾਈਜ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦਾ ਰੁਟੀਨ ਟੀਕਾਕਰਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਦਕਾ ਹੀ ਅਸੀਂ ਬੀਤੇ ਸਮੇਂ ਵਿੱਚ ਚੇਚਕ, ਪੋਲੀਓ ਆਦਿ ਖਤਰਨਾਕ ਬੀਮਾਰੀਆਂ ਨੂੰ ਖ਼ਤਮ ਕਰ ਚੁੱਕੇ ਹਾਂ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਟੀਕਾਕਰਨ ਦੇ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। 


ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਭੱਠਿਆਂ, ਪਥੇਰਾ, ਫੈਕਟਰੀਆਂ ਤੇ ਸਲੱਮ ਏਰੀਏ ਵਿੱਚ ਟੀਕਾਕਰਨ ਤੋਂ ਵਾਂਝੇ ਬੱਚਿਆਂ ਨੂੰ ਲੱਭ ਕੇ ਉਨ੍ਹਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਸੁਪਰਵਾਈਜ਼ਰਾਂ ਨੂੰ ਕਿਹਾ ਕਿ ਟ੍ਰੇਨਿੰਗ ਹਾਸਲ ਕਰਨ ਤੋਂ ਬਾਅਦ ਆਪੋ ਆਪਣੇ ਬਲਾਕ ਦੀਆਂ ਸਮੂਹ ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਵੀ ਟ੍ਰੇਂਡ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਨਿਰਧਾਰਤ ਟੀਚੇ ਹਾਸਿਲ ਕੀਤੇ ਜਾ ਸਕਣ। 


ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ, ਬੀਈਈ ਜਸਪਾਲ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਕੋਲਡ ਚੇਨ ਮੈਨੇਜਰ, ਕਮਲਪ੍ਰੀਤ ਸਿੰਘ ਹਾਜ਼ਰ ਸਨ।


ਹੋਰ ਪੜ੍ਹੋ : Punjab News: ਪੰਜਾਬ ਵਾਸੀਆਂ ਲਈ ਚੰਗੀ ਖਬਰ, ਸੂਬੇ 'ਚ ਅੱਜ ਤੋਂ ਸ਼ੁਰੂ ਹੋਣਗੇ 80 ਨਵੇਂ ਆਮ ਆਦਮੀ ਕਲੀਨਿਕ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।