Sangrur News: ਨਸ਼ਿਆਂ ਖਿਲਾਫ ਡਟਣ ਵਾਲਾ ਪਰਵਿੰਦਰ ਸਿੰਘ ਝੋਟਾ ਪੰਜਾਬ ਸਰਕਾਰ ਲਈ ਮੁਸੀਬਤ ਬਣਨ ਲੱਗਾ ਹੈ। ਪਰਵਿੰਦਰ ਝੋਟਾ ਦੀ ਗ੍ਰਿਫਤਾਰੀ ਮਗਰੋਂ ਇੱਕ ਪਾਸੇ ਸੋਸ਼ਲ ਮੀਡੀਆ ਉਪਰ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਜਾ ਰਹੀ ਹੈ ਤੇ ਦੂਜੇ ਪਾਸੇ ਸਿਆਸੀ ਧਿਰਾਂ ਦੇ ਲੀਡਰ ਵੀ ਉਸ ਦਾ ਸਾਥ ਦੇਣ ਲੱਗੇ ਹਨ। ਆਮ ਲੋਕ ਵੀ ਪਰਵਿੰਦਰ ਝੋਟਾ ਨਾਲ ਹਮਦਰਦੀ ਰੱਖ ਰਹੇ ਹਨ ਤੇ ਪੰਜਾਬ ਪੁਲਿਸ ਦੇ ਨਾਲ ਸਰਕਾਰ ਦੀ ਅਲੋਚਨਾ ਕਰਨ ਲੱਗੇ ਹਨ।



ਦਰਅਸਲ ਨਸ਼ਿਆਂ ਖਿਲਾਫ਼ ਲਹਿਰ ਨੂੰ ਖੜ੍ਹੀ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵੱਲੋਂ ਦੂਜੀ ਵਾਰ ਫੜਨ ਤੇ ਜੇਲ੍ਹ ਭੇਜਣ ਦੇ ਮਾਮਲੇ ਵਿੱਚ ਰਾਜ ਦੀਆਂ ਲਗਪਗ ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਨੇ ਉਸ ਦੇ ਪਰਿਵਾਰ ਤੇ ਜ਼ਿਲ੍ਹਾ ਕਚਹਿਰੀਆਂ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜ ਕੇ ਉਸ ਦਾ ਸਾਥ ਦੇਣ ਦਾ ਜਨਤਕ ਤੌਰ ’ਤੇ ਦਾਅਵਾ ਕੀਤਾ ਹੈ। 


ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਕਚਹਿਰੀਆਂ ਵਿੱਚ ਲੱਗੇ ਪੱਕੇ ਮੋਰਚੇ ਨੂੰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਕਿਸਾਨ ਆਗੂ ਰਾਕੇਸ਼ ਟਿਕੈਤ, ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਸੁਰਜੀਤ ਸਿੰਘ ਫੂਲ, ਰੁਲਦੂ ਸਿੰਘ ਮਾਨਸਾ ਸਣੇ ਹੋਰ ਦਰਜਨਾਂ ਆਗੂਆਂ ਨੇ ਸੰਬੋਧਨ ਕੀਤਾ।


ਇਸ ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਨਸ਼ਿਆਂ ਵਿਰੋਧੀ ਕਮੇਟੀਆਂ ਬਣਨ ਲੱਗੀਆਂ ਹਨ। ਭਾਵੇਂ ਕੁਝ ਲੋਕ ਪਰਵਿੰਦਰ ਝੋਟਾ ਦੇ ਢੰਗ ਨੂੰ ਪਸੰਦ ਨਹੀਂ ਕਰਦੇ, ਪਰ ਉਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੀ ਹਰ ਕੋਈ ਹਾਮੀ ਭਰਨ ਲੱਗਿਆ ਹੈ। ਉਸ ਵੱਲੋਂ ਵਿੱਢੀ ਮੁਹਿੰਮ ਉਤੇ ਹੁਣ ਲੋਕ ਪਹਿਰਾ ਦੇਣ ਦੇ ਨਾਲ-ਨਾਲ ਗੁਰਚੇਤ ਚਿੱਤਰਕਾਰ ਵੱਲੋਂ ਇੱਕ ਫ਼ਿਲਮ ‘ਝੋਟਾ ਖੁੱਲ੍ਹ ਗਿਆ’ ਵੀ ਬਣਨ ਜਾ ਰਹੀ ਹੈ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ