Sangrur News: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ 67 ਪਿੰਡਾਂ ਤੇ 20 ਵਾਰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ। ਇਹ ਕਦਮ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਸਦਕਾ ਚੁੱਕਿਆ ਗਿਆ ਹੈ।
ਹੋਰ ਪੜ੍ਹੋ : ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ, ਮਾਲਵਾ ਦੇ 10 ਜ਼ਿਲ੍ਹਿਆਂ 'ਚ ਪਏਗਾ ਮੀਂਹ
ਇਸ ਤੋਂ ਇਕ ਦਿਨ ਪਹਿਲਾਂ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ। ਇਹ ਮੁਹਿੰਮ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਤੇ ਬਰਨਾਲਾ ’ਚ ਚਲਾਈ ਗਈ। ਇਹ ਕਾਰਵਾਈ ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਨਿਗਰਾਨੀ ਹੇਠ ਕੀਤੀ ਗਈ।
ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ੇ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਪੁਲੀਸ ਟੀਮਾਂ ਨੇ 8 ਐਫਆਈਆਰਜ਼ ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕਾਰਵਾਈ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।