(Source: ECI/ABP News)
Sangrur News: ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ, 21 ਜ਼ਖ਼ਮੀ
ਸੰਗਰੂਰ ਦੇ ਪਿੰਡ ਕਲੌਧੀ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ 21 ਲੋਕ ਜ਼ਖ਼ਮੀ ਹੋਏ ਹਨ। ਇਹ ਲੋਕ ਮਹਿੰਦਰਾ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਪਿਕਅੱਪ ਗੱਡੀ ਵਿੱਚ ਆਪਣੇ ਘਰ ਵੱਲ ਜਾ ਰਹੀ ਸੀ।
![Sangrur News: ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ, 21 ਜ਼ਖ਼ਮੀ Sangrur News Terrible accident four people died 21 injured Sangrur News: ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ, 21 ਜ਼ਖ਼ਮੀ](https://feeds.abplive.com/onecms/images/uploaded-images/2023/02/19/6454c971be2314ee965f4c0691343db71676788251832497_original.jpg?impolicy=abp_cdn&imwidth=1200&height=675)
Sangrur News: ਅੱਜ ਸੰਗਰੂਰ ਦੇ ਪਿੰਡ ਕਲੌਧੀ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ 21 ਲੋਕ ਜ਼ਖ਼ਮੀ ਹੋਏ ਹਨ। ਇਹ ਲੋਕ ਮਹਿੰਦਰਾ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਪਿਕਅੱਪ ਗੱਡੀ ਵਿੱਚ ਆਪਣੇ ਘਰ ਵੱਲ ਜਾ ਰਹੀ ਸੀ। ਪਿੰਡ ਕਲੌਧੀ ਕੋਲ ਹਾਦਸਾ ਵਾਪਰ ਗਿਆ।
ਸੂਤਰਾਂ ਮੁਤਾਬਕ 21 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ, ਇੱਕ ਬੰਦਾ ਤੇ ਇੱਕ 3 ਮਹੀਨੇ ਦਾ ਬੱਚਾ ਸ਼ਾਮਲ ਹੈ।ਉਧਰ, ਪ੍ਰਸ਼ਾਸ਼ਨ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਹ ਤੁਰੰਤ ਹਰਕਤ ਵਿੱਚ ਆ ਗਿਆ। ਡਾਕਟਰਾਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਮਰੀਜ਼ਾਂ ਨੂੰ ਸੰਗਰੂਰ ਦੇ ਹਸਪਤਾਲ 'ਚ ਭੇਜ ਦਿੱਤਾ।
ਹਾਸਲ ਜਾਣਕਾਰੀ ਮੁਤਾਬਕ ਸੰਗਰੂਰ ਵਿੱਚ PRTC ਦੀ ਬੱਸ ਤੇ ਪਿਕਅੱਪ ਗੱਡੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਪਿਕਅੱਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ।
ਇਹ ਹਾਦਸਾ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਸੁਨਾਮ ਦੇ ਕਲੌਧੀ ਬੱਸ ਸਟੈਂਡ ਨੇੜੇ ਵਾਪਰਿਆ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢ ਕੇ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ। ਜਿੱਥੇ ਡਾਕਟਰਾਂ ਨੇ 4 ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)