Sangrur News: ਕੱਚੇ ਅਧਿਆਪਕ ਪੰਜਾਬ ਸਰਕਾਰ ਤੋਂ ਖੁਸ਼ ਨਹੀਂ ਹਨ। ਅਧਿਆਪਕਾਂ ਨੇ ਕਿਹਾ ਹੈ ਕਿ ਸਰਕਾਰ ਨੇ ਸਿਰਫ਼ ਤਨਖਾਹ ਵਿੱਚ ਵਾਧੇ ਦੇ ਆਰਡਰ ਜਾਰੀ ਕੀਤੇ ਹਨ। ਉਨ੍ਹਾਂ ਨੂੰ ਅਜੇ ਪੱਕਾ ਨਹੀਂ ਕੀਤਾ ਗਿਆ। ਅਧਿਆਪਕਾਂ ਦੇ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨਾਲ ਧੋਖਾ ਕੀਤਾ ਗਿਆ ਹੈ। ਇਸ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ।



ਹਾਸਲ ਜਾਣਕਾਰੀ ਮੁਤਾਬਕ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਨੇੜਲੇ ਪਿੰਡ ਖੁਰਾਣਾ ਵਿੱਚ ਚੱਲ ਰਹੇ ਟੈਂਕੀ ਸੰਘਰਸ਼ ਦੇ 48ਵੇਂ ਦਿਨ ਐਤਵਾਰ ਨੂੰ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ-7 ’ਤੇ ਪੰਜਾਬ ਸਰਕਾਰ ਦੇ ਪੱਕੇ ਆਰਡਰਾਂ ਦੀਆਂ ਕਾਪੀਆਂ ਫ਼ੂਕੀਆਂ ਗਈਆਂ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉਧਰ, ਮਾਨਸਾ ਦਾ ਇੰਦਰਜੀਤ ਸਿੰਘ ਪਿਛਲੇ 49 ਦਿਨਾਂ ਤੋਂ ਟੈਂਕੀ ਉਪਰ ਹੀ ਡਟਿਆ ਹੋਇਆ ਹੈ।


ਐਤਵਾਰ ਨੂੰ ਟੈਂਕੀ ਹੇਠਾਂ ਚੱਲ ਰਹੇ ਰੋਸ ਧਰਨੇ ਤੋਂ ਰੋਸ ਮਾਰਚ ਕਰਦੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਨੈਸ਼ਨਲ ਹਾਈਵੇਅ-7 ’ਤੇ ਪੁੱਜੇ ਜਿਥੇ ਸਰਕਾਰ ਦੇ ਪੱਕੇ ਆਰਡਰਾਂ ਦੀਆਂ ਕਾਪੀਆਂ ਫ਼ੂਕੀਆਂ ਗਈਆਂ। ਇਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕ (ਕੱਚੇ ਅਧਿਆਪਕ ਯੂਨੀਅਨ) ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਪੱਡਾ ਤੇ ਗੁਰਲਾਲ ਸਿੰਘ ਪ੍ਰਧਾਨ ਆਈਈਵੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨਾਲ ਧੋਖਾ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਜਾਰੀ ਕੀਤੇ ਆਰਡਰ ਸਿਰਫ਼ ਤਨਖਾਹ ਵਿਚ ਵਾਧੇ ਦਾ ਹੀ ਪੱਤਰ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਦਿੱਲੀ ਪੈਟਰਨ ’ਤੇ 36 ਹਜ਼ਾਰ ਰੁਪਏ ਤਨਖਾਹ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਵਾਅਦਾਖ਼ਿਲਾਫ਼ੀ ਕੀਤੀ ਹੈ। 


ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ ਤੇ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਵੱਡੇ ਪੱਧਰ ’ਤੇ ਤਿੱਖੇ ਐਕਸ਼ਨ ਉਲੀਕੇ ਜਾਣਗੇ। ਇਸ ਮੌਕੇ ਜਗਸੀਰ ਸਿੰਘ ਸੰਧੂ ਮੀਤ ਪ੍ਰਧਾਨ, ਗੁਰਿੰਦਰ ਸਿੰਘ ਸੋਹੀ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਦਾਖਾ, ਰਸ਼ਪਾਲ ਸਿੰਘ, ਨਿਰਮਲ ਕਲੌਦੀ, ਨਿਰਮਲ ਸਿੰਘ ਬਠਿੰਡਾ ਹਾਜ਼ਰ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ