ਪੜਚੋਲ ਕਰੋ

Sangrur News: ਨਸ਼ਿਆਂ ਖਿਲਾਫ ਐਕਸ਼ਨ ਕਿਉਂ ਨਹੀਂ ਲੈ ਰਹੀ ਪੁਲਿਸ? ਲੌਂਗੋਵਾਲ ਦੀ ਵਾਇਰਲ ਵੀਡੀਓ ਮਗਰੋਂ ਉੱਠੇ ਸਵਾਲ

Longowal viral video: ਲੌਂਗੋਵਾਲ 'ਚ ਨੌਜਵਾਨ ਨੂੰ ਸ਼ਰੇਆਮ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਨਸ਼ੀਲੀਆਂ ਗੋਲੀਆਂ ਵੇਚਣ ਵਾਲਾ ਵਿਅਕਤੀ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ।

Sangrur News: ਲੌਂਗੋਵਾਲ 'ਚ ਨੌਜਵਾਨ ਨੂੰ ਸ਼ਰੇਆਮ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਨਸ਼ੀਲੀਆਂ ਗੋਲੀਆਂ ਵੇਚਣ ਵਾਲਾ ਵਿਅਕਤੀ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਨੌਜਵਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਫੜਿਆ ਗਿਆ ਸੀ ਪਰ ਪੁਲਿਸ ਵਾਲਿਆਂ ਨੇ ਉਸ ਨੂੰ ਛੱਡ ਦਿੱਤਾ ਸੀ। ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਮੀਡੀਆ ਨੂੰ ਦਿਖਾਇਆ ਕਿ ਕਿਵੇਂ ਅਨਾਜ ਮੰਡੀ ਤੇ ਟਰੱਕ ਯੂਨੀਅਨ ਦੇ ਪਿੱਛੇ ਸੁੰਨਸਾਨ ਜਗ੍ਹਾ 'ਤੇ ਨੌਜਵਾਨਾਂ ਨੂੰ ਨਸ਼ੇ ਦੇ ਟੀਕੇ ਲਾਏ ਜਾਂਦੇ ਹਨ।

ਇਸ ਦੌਰਾਨ ਇੱਕ ਸੁੰਨਸਾਨ ਜਗ੍ਹਾ ਤੋਂ ਵੱਡੀ ਮਾਤਰਾ ਵਿੱਚ ਟੀਕੇ ਦੇ ਰੈਪਰ ਮਿਲੇ ਹਨ ਤੇ ਕੁਝ ਨਸ਼ੀਲੇ ਪਦਾਰਥ ਤੇ ਵਰਤੇ ਜਾਂਦੇ ਟੀਕੇ ਵੀ ਮਿਲੇ ਹਨ। ਨਸ਼ਾ ਰੋਕੂ ਐਕਸ਼ਨ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਕੋਈ ਧਿਆਨ ਨਹੀਂ ਦੇ ਰਹੀ। ਵੱਖ-ਵੱਖ ਚੌਕਾਂ ਵਿੱਚ ਸ਼ਰੇਆਮ ਨਸ਼ੇ ਵਿਕ ਰਹੇ ਹਨ ਤੇ ਸੁੰਨਸਾਨ ਥਾਵਾਂ 'ਤੇ ਟੀਕੇ ਲਗਾ ਕੇ ਨੌਜਵਾਨ ਬਰਬਾਦ ਹੋ ਰਹੇ ਹਨ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਸਿਗਨੇਚਰ ਕੈਪਸੂਲ ਐਨਡੀਪੀਐਸ ਦੇ ਦਾਇਰੇ ਵਿੱਚ ਨਹੀਂ ਆਉਂਦੇ। ਇਸ ਲਈ ਡੀਸੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਨੇ ਧਾਰਾ 188 ਤਹਿਤ ਕਾਰਵਾਈ ਕਰਦਿਆਂ ਗ੍ਰਿਫਤਾਰ ਵਿਅਕਤੀ ਨੂੰ ਰਿਹਾਅ ਕਰ ਦਿੱਤਾ।

ਦਰਅਸਲ ਸੰਗਰੂਰ ਦੇ ਲੌਂਗੋਵਾਲ ਕਸਬੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਿੱਚ ਕੁਝ ਨੌਜਵਾਨਾਂ ਨੇ ਇੱਕ ਵਿਅਕਤੀ ਨੂੰ ਫੜਿਆ ਹੋਇਆ ਹੈ, ਜਿਸ ਦੇ ਹੱਥ ਵਿੱਚ ਇੱਕ ਬੈਗ ਹੈ। ਇਸ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਹਨ ਤੇ ਉੱਥੇ ਪੁਲਿਸ ਦੀ ਇੱਕ ਗੱਡੀ ਖੜ੍ਹੀ ਹੈ। ਵੀਡੀਓ ਵਿੱਚ ਨੌਜਵਾਨ ਗੋਲੀਆਂ ਵੇਚਣ ਵਾਲੇ ਨੂੰ ਪੁਲਿਸ ਦੇ ਹਵਾਲੇ ਕਰਦਾ ਨਜ਼ਰ ਆ ਰਿਹਾ ਹੈ।

ਇਸ ਦੌਰਾਨ ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਾ ਵਿਅਕਤੀ ਦੱਸਦਾ ਹੈ ਕਿ ਉਸ ਨੂੰ ਪਹਿਲਾਂ ਵੀ ਏਐਸਆਈ ਰਾਮ ਸਿੰਘ ਨੇ ਫੜਿਆ ਸੀ ਤੇ ਫਿਰ ਛੱਡ ਦਿੱਤਾ ਸੀ। ਹੁਣ ਲੌਂਗੋਵਾਲ ਨਸ਼ਾ ਰੋਕੂ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਪੁਲਿਸ ਇਸ ਪਾਸੇ ਧਿਆਨ ਕਿਉਂ ਨਹੀਂ ਦੇ ਰਹੀ। ਇਸ ਜਗ੍ਹਾ 'ਤੇ ਝਾੜੀਆਂ ਦੀ ਸਫ਼ਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ। ਜਦੋਂ ਮੀਡੀਆ ਨੇ ਉੱਥੇ ਜਾ ਕੇ ਦੇਖਿਆ ਤਾਂ ਉਥੇ ਵੱਡੀ ਮਾਤਰਾ 'ਚ ਵਰਤੇ ਹੋਏ ਟੀਕਿਆਂ ਦੀ ਖੇਪ ਪਈ ਸੀ। ਇੰਨੇ ਜ਼ਿਆਦਾ ਟੀਕਿਆਂ ਦੇ ਰੈਪਰ ਉਥੇ ਪਏ ਸਨ। 

ਐਕਸ਼ਨ ਕਮੇਟੀ ਦੇ ਕਨਵੀਨਰ ਪ੍ਰੀਤੀ ਸਿੰਘ ਨੇ ਕਿਹਾ ਕਿ ਨੌਜਵਾਨ ਨੇ ਇਸ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਰੰਗੇ ਹੱਥੀਂ ਫੜਿਆ ਸੀ ਤੇ ਫਿਰ ਪੁਲਿਸ ਬੁਲਾ ਕੇ ਉਨ੍ਹਾਂ ਦੇ ਹਵਾਲੇ ਕੀਤਾ ਸੀ। ਉਹ ਖੁੱਲ੍ਹ ਕੇ ਦੱਸ ਰਿਹਾ ਸੀ ਕਿ ਪਹਿਲਾਂ ਵੀ ਅਜਿਹਾ ਹੀ ਹੋਇਆ ਸੀ। ਉਸ ਨੂੰ ਸੰਗਰੂਰ ਵਿੱਚ ਰੱਖਿਆ ਪਰ ਫਿਰ ਛੱਡ ਦਿੱਤਾ। ਹਰਵਿੰਦਰ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਦੇ ਗੇਟ 'ਤੇ ਹਰ ਤਰ੍ਹਾਂ ਦਾ ਨਸ਼ਾ ਵਿਕ ਰਿਹਾ ਹੈ ਜਿੱਥੋਂ ਇਸ ਚੌਕ 'ਚ ਖੁੱਲ੍ਹੇਆਮ ਚਿੱਟਾ ਕੈਪਸੂਲ, ਮੈਡੀਕਲ ਨਸ਼ਾ ਤੇ ਨਜਾਇਜ਼ ਸ਼ਰਾਬ ਵਿਕ ਰਹੀ ਹੈ। ਪੁਲਿਸ ਦਾ ਧਿਆਨ ਵਾਰ-ਵਾਰ ਇਸ ਪਾਸੇ ਦਿਵਾਇਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ। 

ਫੜੇ ਗਏ ਵਿਅਕਤੀ ਨੇ ਦੱਸਿਆ ਹੈ ਕਿ ਉਸ ਨੂੰ ਪਿਛਲੇ ਦਿਨੀਂ ਏਐਸਆਈ ਰਾਮ ਸਿੰਘ ਨੇ ਫੜਿਆ ਸੀ ਤੇ ਫਿਰ ਛੱਡ ਦਿੱਤਾ ਸੀ। ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹੀ ਸ਼ੰਕਾ ਹੈ ਕਿ ਜੇਕਰ ਉਹ ਫੜਿਆ ਗਿਆ ਸੀ ਤਾਂ ਉਸ ਨੂੰ ਛੱਡਿਆ ਕਿਉਂ ਗਿਆ, ਪੁਲਿਸ ਇਸ ਪ੍ਰਤੀ ਗੰਭੀਰ ਕਿਉਂ ਨਹੀਂ। ਦਾਣਾ ਮੰਡੀ ਵਿੱਚ ਝਾੜੀਆਂ ਦੀ ਸਫ਼ਾਈ ਕਿਉਂ ਨਹੀਂ ਕਰਵਾਈ ਜਾ ਰਹੀ ਹੈ। ਇਹ ਗੱਲ ਅਸੀਂ ਪ੍ਰਸ਼ਾਸਨ ਨੂੰ ਵਾਰ-ਵਾਰ ਦੱਸ ਚੁੱਕੇ ਹਾਂ। 

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਲੌਂਗੋਵਾਲ ਦੇ ਐਸਐਚਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਇੱਕ ਫੋਨ ਆਇਆ ਸੀ। ਇਸ ਤੋਂ ਬਾਅਦ ਅਸੀਂ ਇੱਕ ਨੌਜਵਾਨ ਨੂੰ ਫੜਿਆ ਸੀ ਜਿਸ ਪਾਸੋਂ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ। ਡਾਕਟਰ ਦੀ ਪਰਚੀ ਤੋਂ ਬਿਨਾਂ ਕੈਪਸੂਲ ਰੱਖਣਾ ਗੈਰ-ਕਾਨੂੰਨੀ ਹੈ। ਇਸ ਨੂੰ ਵੱਡੀ ਮਾਤਰਾ 'ਚ ਰੱਖਣਾ ਵੀ ਗੈਰ-ਕਾਨੂੰਨੀ ਹੈ। ਇਸ ਲਈ ਅਸੀਂ ਉਸ ਵਿਅਕਤੀ ਖਿਲਾਫ ਆਈਪੀਐਸ. 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਡਰੱਗ ਹੈ ਪਰ ਇਹ ਐਨਡੀਪੀਐਸ ਦੇ ਕਨੂੰਨ ਵਿੱਚ ਨਹੀਂ ਆਉਂਦਾ। ਖੁੱਲ੍ਹੇ ਵਿੱਚ ਪਏ ਟੀਕਿਆਂ ਤੇ ਟੀਕਿਆਂ ਦੇ ਖੋਲ ਬਾਰੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉੱਥੇ ਹਸਪਤਾਲ ਹੈ ਪਰ ਅਸੀਂ ਲਗਾਤਾਰ ਚੈਕਿੰਗ ਕਰਦੇ ਰਹਿੰਦੇ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget