ਪੜਚੋਲ ਕਰੋ

Sangrur Poisonous Liquor: ਮੁਲਜ਼ਮਾਂ ਨੇ YouTube ਤੋਂ ਸਿੱਖੀ ਸ਼ਰਾਬ ਬਣਾਉਣੀ, ਪਹਿਲੀ ਖੇਪ 'ਚ ਕੱਢੀਆਂ 120 ਬੋਤਲਾਂ, ਬਣ ਗਈ ਜ਼ਹਿਰੀਲੀ ਸ਼ਰਾਬ 

Sangrur Poisonous Liquor: ਕਿੰਗਪਿਨ ਹਰਮਨਪ੍ਰੀਤ ਸਿੰਘ ਨੇ ਯੂ-ਟਿਊਬ ਤੋਂ ਸ਼ਰਾਬ ਬਣਾਉਣੀ ਸਿੱਖੀ ਸੀ ਅਤੇ ਆਪਣੇ ਹੀ ਘਰ 'ਚ ਫੈਕਟਰੀ ਲਗਾਈ। ਮੁਲਜ਼ਮਾਂ ਨੇ 10 ਪੇਟੀਆਂ ਨਕਲੀ ਸ਼ਰਾਬ ਪਿੰਡ ਗੁੱਜਰਾਂ ਵਿੱਚ ਸਪਲਾਈ ਕੀਤੀ ਸੀ। ਜਿੱਥੋਂ ਇਹ ਲੋਕਾਂ

Sangrur Poisonous Liquor: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ  ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਹਾਲਾਂਕਿ ਅਜੇ ਤੱਕ ਇੱਕ ਵਿਅਕਤੀ ਦੀ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਵੀਰਵਾਰ ਨੂੰ ਦੋ ਵਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸਨ ਦੀ ਮੀਟਿੰਗ ਹੋਈ ਪਰ ਇਹ ਬੇਸਿੱਟਾ ਰਹੀ। ਪੀੜਤ ਪਰਿਵਾਰਾਂ ਨੇ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ ਕੀਤਾ। 

ਇਸ ਦੇ ਨਾਲ ਹੀ ਪੁਲਿਸ ਦਾ ਦਾਅਵਾ ਹੈ ਕਿ ਮਰਨ ਵਾਲਿਆਂ ਨੇ ਇਥਾਨੌਲ ਤੋਂ ਤਿਆਰ ਜ਼ਹਿਰੀਲੀ ਸ਼ਰਾਬ ਪੀਤੀ ਸੀ, ਜੋ ਪਤਾਰਾ ਦੇ ਪਿੰਡ ਤੇਈਪੁਰ ਵਿੱਚ ਵੇਚੀ ਜਾਂਦੀ ਸੀ। ਇਹ ਸ਼ਾਰਬ ਇੱਕ ਘਰ ਵਿੱਚ ਤਿਆਰ ਕੀਤਾ ਜਾ ਰਿਹਾ ਸੀ। ਪੁਲਿਸ ਨੇ ਇਸ ਰੈਕੇਟ ਨਾਲ ਜੁੜੇ ਮੁੱਖ ਸਰਗਨਾ ਹਰਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਤੱਕ ਇਸ ਮਾਮਲੇ ਵਿੱਚ ਚਾਰ ਜਣੇ ਗ੍ਰਿਫ਼ਤਾਰ ਹੋ ਚੁੱਕੇ ਹਨ। 

ਪੁਲਿਸ ਦੀ ਜਾਂਚ ਮੁਤਾਬਕ ਕਿੰਗਪਿਨ ਹਰਮਨਪ੍ਰੀਤ ਸਿੰਘ ਨੇ ਯੂ-ਟਿਊਬ ਤੋਂ ਸ਼ਰਾਬ ਬਣਾਉਣੀ ਸਿੱਖੀ ਸੀ ਅਤੇ ਆਪਣੇ ਹੀ ਘਰ 'ਚ ਫੈਕਟਰੀ ਲਗਾਈ। ਮੁਲਜ਼ਮਾਂ ਨੇ 10 ਪੇਟੀਆਂ ਨਕਲੀ ਸ਼ਰਾਬ ਪਿੰਡ ਗੁੱਜਰਾਂ ਵਿੱਚ ਸਪਲਾਈ ਕੀਤੀ ਸੀ। ਜਿੱਥੋਂ ਇਹ ਲੋਕਾਂ ਤੱਕ ਪਹੁੰਚਿਆ। ਮੁਲਜ਼ਮਾਂ ਖ਼ਿਲਾਫ਼ 6 ਦਸੰਬਰ 2022 ਨੂੰ ਸੰਗਰੂਰ ਜ਼ਿਲ੍ਹੇ ਦੇ ਖਨੌਰੀ ਥਾਣੇ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦਾ ਕੇਸ ਵੀ ਦਰਜ ਹੈ।

 ਪੁਲਿਸ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਕਿ ਕਿੰਗਪਿਨ ਹਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸ਼ਰਾਬ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਹਰਮਨਪ੍ਰੀਤ ਸਿੰਘ ਦਾ ਮੰਨਣਾ ਸੀ ਕਿ ਜ਼ਿਆਦਾ ਨਸ਼ਾ ਹੋਣ ਕਾਰਨ ਸ਼ਰਾਬ ਦਾ ਖਪਤ ਵੀ ਵਧੇਗਾ। ਹਰਮਨਪ੍ਰੀਤ ਸਿੰਘ ਵੱਲੋਂ 120 ਬੋਤਲਾਂ ਦੀ ਪਹਿਲੀ ਖੇਪ ਤਿਆਰ ਕੀਤਾ ਗਈ ਸੀ। ਪਹਿਲੀ ਕੋਸ਼ਿਸ਼ ਦੌਰਾਨ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਹ ਸ਼ਰਾਬ ਜ਼ਹਿਰੀਲਾ ਹੋ ਗਿਆ।

ਪੁਲਿਸ ਮੁਤਾਬਕ ਹਰਮਨਪ੍ਰੀਤ ਸਿੰਘ ਵੱਲੋਂ ਬਣਾਈ ਗਈ ਨਕਲੀ ਸ਼ਰਾਬ ਪਿੰਡ ਗੁੱਜਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਕਈ ਘਰਾਂ ਤੱਕ ਪਹੁੰਚ ਚੁੱਕੀ ਹੈ। ਪੁਲਿਸ ਵੱਲੋਂ ਪਿੰਡ ਗੁੱਜਰਾਂ ਤੋਂ 20 ਕਿਲੋਮੀਟਰ ਦੇ ਘੇਰੇ ਵਿੱਚ ਅਜਿਹੀ ਸ਼ਰਾਬ ਦਾ ਸੇਵਨ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ। ਦਿੜ੍ਹਬਾ ਖੇਤਰ ਵਿੱਚ 20 ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਲੋਕਾਂ ਨੂੰ ਸਸਤੀ ਅਤੇ ਘਟੀਆ ਸ਼ਰਾਬ ਦਾ ਸੇਵਨ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget