Sangrur Poisonous Liquor Case: ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਉੱਥੇ ਹੀ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋ ਦਿਨ ਪਹਿਲਾਂ ਵੀ ਪੁਲਿਸ ਨੇ ਇਸ ਮਾਮਲੇ ਵਿੱਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਸ਼ਰਾਬ ਦੇ ਮਾਮਲੇ ਵਿੱਚ ਜਿੱਥੇ ਅੰਕੜਾ ਵੱਧ ਰਿਹਾ ਹੈ, ਤਾਂ ਉੱਥੇ ਹੀ ਕਈ ਪਿੰਡਾਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।


ਤੁਹਾਨੂੰ ਇੱਥੇ ਦੱਸਣਾ ਬਣਦਾ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਸੰਗਰੂਰ ਵਿੱਚ 8 ਲੋਕਾਂ ਨੇ ਦਮ ਤੋੜਿਆ ਹੈ ਤਾਂ ਉੱਥੇ ਹੀ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਦੇ ਦਰਜਨ ਦੇ ਲਗਭਗ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਨਾਲ ਸੁਨਾਮ ਦੇ ਪਿੰਡ ਨਮੋਲ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ: Sangrur News: ਨਕਲੀ ਸ਼ਰਾਬ ਦਾ ਕਹਿਰ ਜਾਰੀ! ਮਰਨ ਵਾਲਿਆਂ ਦੀ ਗਿਣਤੀ 12 ਤੱਕ ਪਹੁੰਚੀ