Sangrur Poisonous Liquor: ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਵੱਧਦੇ ਅੰਕੜੇ ਨੇ ਸਭ ਨੂੰ  ਚਿੰਤਾ ਵਿੰਚ ਪਾ ਦਿੱਤਾ ਹੈ। ਸੰਗਰੂਰ ਦੇ CMO ਕਿਰਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ ਲਗਾਤਾਰ ਦਮ ਤੋੜ ਰਹੇ ਹਨ।



ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਜਿਨ੍ਹਾਂ ਵਿੱਚੋਂ 10 ਵਿਅਕਤੀ  ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਈਥਾਨੌਲ ਕੈਮੀਕਲ ਦੇ ਪ੍ਰਭਾਵ ਨੂੰ ਦੇਖਦੇ ਮੈਡੀਕਲ ਸਟਾਫ਼ ਵੀ ਚਿੰਤਾ ਵਿੰਚ ਹੈ। 
 


ਈਥਾਨੌਲ ਕੈਮੀਕਲ ਵਾਲੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਸਭ ਤੋਂ ਪਹਿਲਾਂ 20 ਮਾਰਚ ਨੂੰ 4 ਲੋਕਾਂ ਦੀ ਮੌਤ ਹੋਈ ਸੀ। ਫਿਰ ਅੰਕੜਾ ਲਗਾਤਾਰ ਵੱਧਦਾ ਗਿਆ। ਅਗਲੇ ਦਿਨ 21 ਮਾਰਚ ਨੂੰ ਵੀ 4 ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ 22 ਮਾਰਚ ਨੂੰ 8 ਲੋਕਾਂ ਦੀ ਮੌਤ ਅਤੇ ਅੱਜ 23 ਮਾਰਚ ਨੂੰ 5 ਲੋਕ ਹੋਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਹਨ। 


ਪੁਲਿਸ ਦੀ ਜਾਂਚ ਮੁਤਾਬਕ ਕਿੰਗਪਿਨ ਹਰਮਨਪ੍ਰੀਤ ਸਿੰਘ ਨੇ ਯੂ-ਟਿਊਬ ਤੋਂ ਸ਼ਰਾਬ ਬਣਾਉਣੀ ਸਿੱਖੀ ਸੀ ਅਤੇ ਆਪਣੇ ਹੀ ਘਰ 'ਚ ਫੈਕਟਰੀ ਲਗਾਈ। ਮੁਲਜ਼ਮਾਂ ਨੇ 10 ਪੇਟੀਆਂ ਨਕਲੀ ਸ਼ਰਾਬ ਪਿੰਡ ਗੁੱਜਰਾਂ ਵਿੱਚ ਸਪਲਾਈ ਕੀਤੀ ਸੀ।


ਜਿੱਥੋਂ ਇਹ ਲੋਕਾਂ ਤੱਕ ਪਹੁੰਚਿਆ। ਮੁਲਜ਼ਮਾਂ ਖ਼ਿਲਾਫ਼ 6 ਦਸੰਬਰ 2022 ਨੂੰ ਸੰਗਰੂਰ ਜ਼ਿਲ੍ਹੇ ਦੇ ਖਨੌਰੀ ਥਾਣੇ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦਾ ਕੇਸ ਵੀ ਦਰਜ ਹੈ।


 ਪੁਲਿਸ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਕਿ ਕਿੰਗਪਿਨ ਹਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸ਼ਰਾਬ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਹਰਮਨਪ੍ਰੀਤ ਸਿੰਘ ਦਾ ਮੰਨਣਾ ਸੀ ਕਿ ਜ਼ਿਆਦਾ ਨਸ਼ਾ ਹੋਣ ਕਾਰਨ ਸ਼ਰਾਬ ਦਾ ਖਪਤ ਵੀ ਵਧੇਗਾ।


ਹਰਮਨਪ੍ਰੀਤ ਸਿੰਘ ਵੱਲੋਂ 120 ਬੋਤਲਾਂ ਦੀ ਪਹਿਲੀ ਖੇਪ ਤਿਆਰ ਕੀਤਾ ਗਈ ਸੀ। ਪਹਿਲੀ ਕੋਸ਼ਿਸ਼ ਦੌਰਾਨ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਹ ਸ਼ਰਾਬ ਜ਼ਹਿਰੀਲਾ ਹੋ ਗਿਆ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial