Sangrur News : ਸੰਗਰੂਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਕਤਲ ਕੇਸ 'ਚ 24 ਘੰਟਿਆਂ ਦੇ ਅੰਦਰ 6 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਘਰ ਦੇ ਬਾਹਰ ਗਲੀ ਵਿੱਚ ਵਾਹਨ ਪਾਰਕ ਕਰਨ ਨੂੰ ਲੈ ਕੇ ਗੁਆਂਢੀਆਂ ਨਾਲ ਝਗੜਾ ਹੁੰਦਾ ਰਹਿੰਦਾ ਸੀ, ਜਿਸ ਕਾਰਨ ਗੁਆਂਢੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ਰਾਜਵਿੰਦਰ ਸਿੰਘ ਅਤੇ ਉਸ ਦਾ ਭਰਾ ਜਦੋਂ ਸ਼ਾਮ ਨੂੰ ਕਿਸੇ ਕੰਮ ਤੋਂ ਘਰ ਪਰਤੇ ਤਾਂ ਕਾਰ 'ਚੋਂ ਉਤਰਦੇ ਸਮੇਂ ਗੁਆਂਢੀ ਗੁਰਤੇਜ ਸਿੰਘ ਨੇ ਆਪਣੇ 5-6 ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਮ੍ਰਿਤਕ ਰਾਜਵਿੰਦਰ ਸਿੰਘ ਦੀ ਮੌਤ ਹੋ ਗਈ, ਉਸ ਦਾ ਭਰਾ ਅਜੇ ਜ਼ੇਰੇ ਇਲਾਜ ਹੈ। 


ਮ੍ਰਿਤਕ ਰਾਜਵਿੰਦਰ ਸਿੰਘ ਦੀ ਪਤਨੀ ਬਲਵੀਰ ਕੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਮ੍ਰਿਤਕ ਰਾਜਵਿੰਦਰ ਸਿੰਘ ਅਤੇ ਉਸ ਦਾ ਭਰਾ ਸ਼ਾਮ 5.30 ਵਜੇ ਦੇ ਕਰੀਬ ਕਿਸੇ ਕੰਮ ਤੋਂ ਆਪਣੀ ਕਾਰ ਵਿੱਚ ਘਰ ਪਰਤ ਰਹੇ ਸਨ ਕਿ ਇਸੇ ਦੌਰਾਨ ਉਸ ਦਾ ਗੁਆਂਢੀ ਗੁਰਤੇਜ ਸਿੰਘ ਨੇ ਆਪਣੇ ਪੰਜ ਸਾਥੀਆਂ ਨਾਲ ਮਿਲ ਕੇ ਰਾਜਿੰਦਰ ਸਿੰਘ ਅਤੇ ਉਸ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਬਲਵੀਰ ਕੌਰ ਵੱਲੋਂ ਰੌਲਾ ਪਾਉਣ 'ਤੇ ਹਮਲਾਵਰ ਆਪਣੀ ਸਵਿਫਟ ਕਾਰ 'ਚ ਮੌਕੇ ਤੋਂ ਫਰਾਰ ਹੋ ਗਏ।

ਜਦੋਂ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਜ਼ੋਰਦਾਰ ਹਮਲੇ ਕਾਰਨ ਰਾਜਵਿੰਦਰ ਸਿੰਘ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਇਸ ’ਤੇ ਕਾਰਵਾਈ ਕਰਦਿਆਂ ਸੰਗਰੂਰ ਪੁਲੀਸ ਦੀ ਟੀਮ ਨੇ ਹਮਲਾਵਰ ਗੁਆਂਢੀ ਗੁਰਤੇਜ ਸਿੰਘ ਅਤੇ ਉਸ ਦੇ ਪੰਜ ਸਾਥੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਹਮਲੇ ਸਮੇਂ ਵਰਤੀ ਗਈ ਕਿਰਪਾਨ ਅਤੇ ਕੁਹਾੜੀ ਵੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਨੇ ਦੱਸਿਆ ਕਿ ਉਸਦਾ ਇੱਕ ਹੋਰ ਸਾਥੀ ਗੁਰਵਿੰਦਰ ਸਿੰਘ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ, ਜਲਦੀ ਹੀ ਉਸਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਦੋਸ਼ੀਆਂ ਦਾ ਰਿਮਾਂਡ ਹਾਸਿਲ ਕਰਕੇ ਉਹਨਾਂ ਪਾਸੋਂ ਪੁੱਛਗਿੱਛ ਕਰਕੇ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ