ਪੜਚੋਲ ਕਰੋ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Sangrur Road Accident : ਸੰਗਰੂਰ ਜ਼ਿਲ੍ਹੇ ਤੋਂ ਐਤਵਾਰ ਨੂੰ ਇੱਕ ਬੇਹੱਦ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਲਹਿਰਾਗਾਗਾ-ਜਾਖਲ ਰੋਡ 'ਤੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇ

Sangrur Road Accident : ਸੰਗਰੂਰ ਜ਼ਿਲ੍ਹੇ ਤੋਂ ਐਤਵਾਰ ਨੂੰ ਇੱਕ ਬੇਹੱਦ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਲਹਿਰਾਗਾਗਾ-ਜਾਖਲ ਰੋਡ 'ਤੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ ਔਰਤਾਂ ਵੀ ਸ਼ਾਮਲ ਦੱਸੀਆਂ ਜਾ ਰਹੀਆਂ ਹਨ।

ਸੜਕ 'ਤੇ ਕੰਮ ਕਰ ਰਹੇ ਸਨ 23 ਮਜ਼ਦੂਰ

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਰੀਬ 23 ਮਨਰੇਗਾ ਮਜ਼ਦੂਰ ਸੜਕ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਵਿੱਚ ਔਰਤਾਂ ਅਤੇ ਮਰਦ ਦੋਵੇਂ ਸ਼ਾਮਲ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਜ਼ਖ਼ਮੀ ਮਜ਼ਦੂਰਾਂ ਨੂੰ ਤੁਰੰਤ ਲਹਿਰਾਗਾਗਾ ਅਤੇ ਸੁਨਾਮ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਐਂਬੂਲੈਂਸ ਪਹੁੰਚਣ 'ਚ ਇੱਕ ਘੰਟਾ ਲੱਗਣ ਦਾ ਦਾਅਵਾ

ਮੌਕੇ 'ਤੇ ਪਹੁੰਚੇ ਹਰਵਿੰਦਰ ਸਿੰਘ ਉਰਫ਼ ਲਵੀ ਨੇ ਦੱਸਿਆ ਕਿ ਉਹ ਨੇੜੇ ਹੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਜਿਵੇਂ ਹੀ ਉਸ ਨੂੰ ਹਾਦਸੇ ਬਾਰੇ ਪਤਾ ਲੱਗਿਆ, ਉਹ ਤੁਰੰਤ ਮੌਕੇ 'ਤੇ ਪਹੁੰਚਿਆ। ਉਸ ਮੁਤਾਬਕ ਕਈ ਮਜ਼ਦੂਰ ਗੰਭੀਰ ਹਾਲਤ ਵਿੱਚ ਪਏ ਸਨ। ਹਰਵਿੰਦਰ ਨੇ ਦਾਅਵਾ ਕੀਤਾ ਕਿ ਫੋਨ ਕਰਨ ਤੋਂ ਕਰੀਬ ਇੱਕ ਘੰਟੇ ਬਾਅਦ ਐਂਬੂਲੈਂਸ ਪਹੁੰਚੀ। ਉਸ ਨੇ ਦੱਸਿਆ ਕਿ ਕਈ ਜ਼ਖ਼ਮੀਆਂ ਦੀ ਹਾਲਤ ਬੇਹੱਦ ਨਾਜ਼ੁਕ ਸੀ।

ਪਾਣੀ ਪੀਣ ਲਈ ਬੈਠੇ ਸਨ ਮਜ਼ਦੂਰ

ਸਥਾਨਕ ਵਿਅਕਤੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਕੁਝ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਪਾਣੀ ਪੀ ਰਹੇ ਸਨ। ਉਸ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਤੋਂ ਸੜਕਾਂ ਦੀ ਬਜਾਏ ਪਿੰਡਾਂ ਵਿੱਚ ਹੀ ਕੰਮ ਕਰਵਾਇਆ ਜਾਣਾ ਚਾਹੀਦਾ ਹੈ। ਉਸ ਨੇ ਦਾਅਵਾ ਕੀਤਾ ਕਿ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹਾ ਹਾਦਸਾ ਵਾਪਰ ਚੁੱਕਾ ਹੈ, ਪਰ ਉਸ ਤੋਂ ਬਾਅਦ ਵੀ ਢੁੱਕਵੇਂ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ।

ਕਾਰ ਚਾਲਕ ਦੀ ਭਾਲ 'ਚ ਜੁਟੀ ਪੁਲਿਸ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਜਾਣਕਾਰੀ ਮੁਤਾਬਕ ਕਾਰ ਚਾਲਕ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਦੇ ਦੇਰੀ ਨਾਲ ਪਹੁੰਚਣ ਦੇ ਦੋਸ਼ ਵੀ ਲਗਾਏ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਹਾਦਸੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Advertisement

ਟਾਪ ਹੈਡਲਾਈਨ

ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget