Patiala news: ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੁੱਤ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
Patiala news: ਧਨੋਰੀ ਪਿੰਡ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਾਲਕ ਸਿੰਘ ਦੀ ਅਮਰੀਕਾ ਦੇ ਨਿਊਯਾਰਕ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
Patiala news: ਧਨੋਰੀ ਪਿੰਡ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਾਲਕ ਸਿੰਘ ਦੀ ਅਮਰੀਕਾ ਦੇ ਨਿਊਯਾਰਕ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਜਦੋਂ ਇਸ ਹਾਦਸੇ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਨੂੰ ਮਿਲੀ ਤਾਂ ਉਨ੍ਹਾਂ ਦੇ ਘਰ ਮਾਤਮ ਛਾ ਗਿਆ। ਮ੍ਰਿਤਕ ਮਾਲਕ ਸਿੰਘ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ 7 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਲੱਖਾਂ ਰੁਪਏ ਖਰਚ ਕੇ ਅਮਰੀਕਾ ਗਿਆ ਸੀ, ਜੋ ਉੱਥੇ ਡਰਾਇਵਰੀ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।
ਇਹ ਵੀ ਪੜ੍ਹੋ: Amritsar News: ਪਾਰਲੀਮੈਂਟ ਹਮਲੇ ਵਾਲੇ ਤਾਂ ਘਰੋਂ ਚੁੱਕ ਲਏ ਪਰ ਬੇਅਦਬੀ ਕਰਨ ਵਾਲਿਆਂ ਦਾ ਪਤਾ ਲਾਉਣ ‘ਚ ਸਰਕਾਰ ਫ਼ੇਲ੍ਹ-ਜਥੇਦਾਰ
ਜਦੋਂ ਉਹ 16 ਦਸੰਬਰ ਨੂੰ ਆਪਣੇ ਟਰੱਕ ਨੂੰ ਲੈ ਕੇ ਜਾ ਰਿਹਾ ਸੀ, ਤਾਂ ਇਸੇ ਦੌਰਾਨ ਉਸ ਦਾ ਟਰੱਕ ਪਲਟ ਗਿਆ ’ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਡੇ ਪਰਿਵਾਰ ਨੂੰ ਅਮਰੀਕਾ ਜਾਣ ਲਈ ਵੀਜ਼ਾ ਦਿੱਤਾ ਜਾਵੇ, ਤਾਂ ਕਿ ਅਸੀਂ ਉੱਥੇ ਜਾ ਕੇ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਕਰ ਸਕੀਏ। ਦੱਸ ਦਈਏ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab news: ਸੜਕ ਹਾਦਸੇ 'ਚ ਮਾਰੇ ਗਏ ਪੁੱਤ ਲਈ ਪਰਿਵਾਰ ਨੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਲਾਸ਼ ਨੂੰ ਰੱਖ ਕੇ ਕੀਤਾ ਪ੍ਰਦਰਸ਼ਨ