Farmer Protest: ਬਰਨਾਲਾ ਵਿੱਚ ਕਿਸਾਨਾਂ ਦੀ ਦੂਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪਹਿਲੀ ਬੱਸ ਮੋਗਾ-ਬਰਨਾਲਾ ਹਾਈਵੇ ਉੱਤੇ ਹਾਦਸ਼ੇ ਦੀ ਸ਼ਿਕਾਰ ਹੋਈ ਜਦੋਂ ਕਿ ਦੂਜੀ ਬੱਸ ਬਠਿੰਡਾ ਤੋਂ ਚੰਡੀਗੜ੍ਹ ਹਾਈਵੇ ਉੱਤੇ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਹੋ ਗਈ।
ਜ਼ਿਕਰ ਕਰ ਦਈਏ ਕਿ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੇ ਬਾਈਪਾਸ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਇਹ ਬੱਸ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੀ ਜਿਸ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜ਼ਖ਼ਮੀ ਹੋ ਗਏ।
ਦੱਸ ਦਈਏ ਕਿ ਬੱਸ ਵਿੱਚ ਸਵਾਰ ਕਿਸਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਤੋਂ ਹਰਿਆਣਾ ਜ਼ਿਲ੍ਹੇ ਦੇ ਟੋਹਾਣਾ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜ਼ਖ਼ਮੀ ਕਿਸਾਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬਰਨਾਲਾ ਵਿੱਚ ਹੋਇਆ ਦੂਜਾ ਹਾਦਸਾ
ਬਰਨਾਲਾ 'ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਹ ਬੱਸ ਖਨੌਰੀ ਸਰਹੱਦ ਉੱਤੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ ਜਿਸ ਦੌਰਾਨ ਇਸ ਦੀ ਟਰੱਕ ਨਾਲ ਟੱਕਰ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਉੱਤੇ ਜੇਲ੍ਹ ਦੇ ਨੇੜੇ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬਠਿੰਡਾ ਵਿੱਚ ਵੀ ਹੋਇਆ ਹਾਦਸਾ
ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੀ ਇੱਕ ਹੋਰ ਬੱਸ ਹੋਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬਠਿੰਡਾ ਤਲਵੰਡੀ ਸਾਬੋ ਸੜਕ ਉੱਤੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੰਘਣ ਧੁੰਦ ਹੋਣ ਕਰਕੇ ਵਾਪਰਿਆ ਹੈ। ਕਿਹਾ ਜਾ ਰਿਹਾ ਹੈ ਕਿ ਧੁੰਦ ਜ਼ਿਆਦਾ ਹੋਣ ਕਰਕੇ ਸੜਕ ਵਿਚਾਲੇ ਦਾ ਡਿਵਾਈਡਰ ਦਿਖਾਈ ਨਹੀਂ ਦਿੱਤਾ ਤੇ ਰਫਤਾਰ ਤੇਜ਼ ਹੋਣ ਕਰਕੇ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਵੇਲੇ ਇਹ ਹਾਦਸਾ ਹੋਇਆ ਉਸ ਵੇਲੇ 20 ਤੋਂ 25 ਕਿਸਾਨ ਬੱਸ ਵਿੱਚ ਮੌਜੂਦ ਸਨ। ਖੈਰੀਅਤ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਹਾਲਾਂਕਿ ਦੋ ਤੋਂ ਤਿੰਨ ਕਿਸਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ