Sangrur News : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ, ਪੰਜਾਬ (ਅਕਬਰਪੁਰ) ਨੇ ਮੁਲਾਜ਼ਮਾਂ ਦੀਆਂ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਕੈਬਨਿਟ ਮੰਤਰੀਂ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਜਥੇਬੰਦੀ ਨੇ ਮੰਗ-ਪੱਤਰ ਰਾਹੀਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖਾਹਾਂ ਚ ਵਾਧਾ ਕਰਨ, ਗਜਟਿਡ ਛੁੱਟੀਆਂ ਮੁਲਾਜ਼ਮਾਂ ਉੱਤੇ ਲਾਗੂ ਕਰਨ ਅਤੇ ਠੇਕਾ ਨਿੱਜੀ ਕੰਪਨੀਆਂ ਨੂੰ ਨਾ ਦੇਣ ਦੇ ਮੁੱਦੇ ਨੂੰ ਜ਼ੋਰ ਨਾਲ ਉਭਾਰਿਆ।


ਜਥੇਬੰਦੀ ਦੇ ਸੂਬਾ ਸਰਪ੍ਰਸਤ ਅਵਤਾਰ ਅਕਬਰਪੁਰ, ਸੰਗਰੂਰ ਅਤੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਖਿਆਲੀ ਚਹਿਲਾਂਵਾਲੀ (ਮਾਨਸਾ) ਉੱਤੇ ਅਧਾਰਿਤ ਵਫ਼ਦ ਨੇ ਇਸ ਸਬੰਧੀਂ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਮਸਲੇ ਕੈਬਨਿਟ ਮੰਤਰੀ  ਅਰੋੜਾ ਦੇ ਧਿਆਨ 'ਚ ਲਿਆਂਦੇ। 

 

ਜਿਸ ਉੱਤੇ ਅਮਨ ਅਰੋੜਾ ਨੇ ਜਲਦ ਉਪਰੋਕਤ ਤੱਥਾਂ ਉਤੇ ਵਿਚਾਰ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਅਰੋੜਾ ਨੇ ਵਫ਼ਦ ਨੂੰ ਵਿਸਵਾਸ਼ ਦਿਵਾਇਆ ਕਿ ਸੇਵਾ ਕੇਂਦਰ ਦੇ ਸੰਚਾਲਨ ਸਬੰਧੀਂ ਇੱਕ ਨਵੀਂ ਪਾਲਿਸੀ ਉਤੇ ਕੰਮ ਚੱਲ ਰਿਹਾ ਹੈ , ਜਿਸ ਵਿੱਚ ਮੁਲਾਜਮਾਂ ਦੀ ਤਨਖਾਹ ਅਤੇ ਹੋਰ ਮੰਗਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ, ਪੰਜਾਬ (ਅਕਬਰਪੁਰ) ਨੇ ਮੁਲਾਜ਼ਮਾਂ ਦੀਆਂ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਕੈਬਨਿਟ ਮੰਤਰੀਂ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਜਥੇਬੰਦੀ ਨੇ ਮੰਗ-ਪੱਤਰ ਰਾਹੀਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖਾਹਾਂ ਚ ਵਾਧਾ ਕਰਨ, ਗਜਟਿਡ ਛੁੱਟੀਆਂ ਮੁਲਾਜ਼ਮਾਂ ਉੱਤੇ ਲਾਗੂ ਕਰਨ ਅਤੇ ਠੇਕਾ ਨਿੱਜੀ ਕੰਪਨੀਆਂ ਨੂੰ ਨਾ ਦੇਣ ਦੇ ਮੁੱਦੇ ਨੂੰ ਜ਼ੋਰ ਨਾਲ ਉਭਾਰਿਆ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ