Sangrur News : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

 

ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਤਿਕਾਰ ਵਜੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ , ਤਾਂ ਜੋ ਇਸ ਸਮਾਗਮ ਵਿੱਚ ਭਾਗ ਲੈ ਸਕਣ।


ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ। 

 

ਦੱਸ ਦਈਏ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਹੈ। ਪੂਰਾ ਦੇਸ਼ ਸ਼ਹੀਦ ਊਧਮ ਸਿੰਘਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਿਹਾ ਹੈ। 13 ਮਾਰਚ 1940 ਦਾ ਦਿਨ, ਜਿਸ ਦਿਨ ਊਧਮ ਸਿੰਘ ਨੇ ਲੰਡਨ ਵਿੱਚ ਮਾਇਕਲ ਉਡਵਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਦੇ ਕਤਲਾਮ ਦਾ ਬਦਲਾ ਲਿਆ ਸੀ । ਊਧਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ