Sangrur News : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਿੰਡ ਲੌਂਗੋਵਾਲ ਵਿਖੇ ਕਿਸਾਨਾਂ ਉਪਰ ਹੋਏ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾਕ੍ਰਮ ਵਿਚ ਸ਼ਹੀਦ ਹੋਏ ਕਿਸਾਨ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਕਾਰਵਾਈ ਨਾ ਸਿਰਫ ਤਾਨਾਸ਼ਾਹੀ ਹੈ ਬਲਿਕ ਅਣਮਨੁੱਖੀ ਵੀ ਹੀ। ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ। 


 

ਉਨ੍ਹਾਂ ਅੱਗੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਮਾਨ ਸਰਕਾਰ ਵੱਲੋਂ ਅੰਨ੍ਹੇਵਾਹ ਕੀਤੀ ਗਈ ਲਾਠੀਚਾਰਜ ਨੇ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਜਮਹੂਰੀਅਤ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਦਾਅਵੇ ਕਰਦੇ ਸਨ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਦਵਾਉਣਗੇ ਅਤੇ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਨੂੰ ਧਰਨਾ ਪ੍ਰਦਰਸ਼ਨ ਕਰਨ ਦੀ ਲੋੜ ਹੀ ਨਹੀਂ ਪਵੇਗੀ ਪਰ ਹੁਣ ਜਦੋਂ ਦੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਓਦੋਂ ਤੋਂ ਹੀ ਆਮ ਆਦਮੀ, ਕਿਸਾਨ ,ਮਜਦੂਰ ਅਤੇ ਮੁਲਾਜ਼ਮ ਆਪਣੇ ਹੱਕ ਮੰਗ ਰਹੇ ਹਨ।

 

ਉਨ੍ਹਾਂ ਕਿਹਾ ਕਿ ਕਿਸਾਨਾਂ ਉਪਰ ਅੰਨ੍ਹੇਵਾਹ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਜੋਰਦਾਰ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਉਪਰ ਤਸ਼ੱਦਦ ਢਾਹੁਣ ਵਾਲੇ ਅਫ਼ਸਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ