Punjab news: 'ਪੰਜਾਬ ‘ਚ ਉਹ ਹੀ ਹੁੰਦਾ, ਜੋ ਅਪਰਾਧੀ ਚਾਹੁੰਦੇ ਹਨ', ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰਦਿਆਂ ਬੋਲੇ ਬਲਕੌਰ ਸਿੰਘ
Sidhu Moosewala: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ‘ਚ ਉਹ ਹੀ ਹੁੰਦਾ, ਜੋ ਅਪਰਾਧੀ ਚਾਹੁੰਦੇ ਹਨ, ਸਿਰਫ ਚਿਹਰੇ ਬਦਲਣਗੇ ਪਰ ਪਾਤਰ ਉਹ ਹੀ ਰਹਿਣਗੇ।
Sidhu Moosewala: ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਦੀ ਹਵੇਲੀ ‘ਤੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਲਈ ਆਉਂਦੇ ਰਹਿੰਦੇ ਹਨ। ਉੱਥੇ ਹੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ‘ਚ ਉਹ ਹੀ ਹੁੰਦਾ, ਜੋ ਅਪਰਾਧੀ ਚਾਹੁੰਦੇ ਹਨ, ਸਿਰਫ ਚਿਹਰੇ ਬਦਲਣਗੇ ਪਰ ਪਾਤਰ ਉਹ ਹੀ ਰਹਿਣਗੇ।
ਉਨ੍ਹਾਂ ਕਿਹਾ ਕਿ ਇਸ ਸਿਸਟਮ ਨੂੰ ਬਦਲਣ ਲਈ ਉਦੋਂ ਤੱਕ ਬੋਲਦੇ ਰਹਿਣਗੇ, ਜਦੋਂ ਤੱਕ ਉਨ੍ਹਾਂ ਵਿੱਚ ਜਾਨ ਹੈ। ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਕਿਹੜੀ ਮਜ਼ਬੂਰੀ ਹੈ ਜਿਹੜਾ ਸਰਕਾਰ ਅਪਰਾਧੀਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾ ਰਹੀ ਹੈ।
ਸਿੱਧੂ ਦੇ ਪਿਤਾ ਨੇ ਕਿਹਾ ਕਿ ਉਹ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੱਕ ਵੀ ਆਪਣੀ ਆਵਾਜ਼ ਉਠਾ ਚੁੱਕੇ ਹਨ, ਪਰ ਕਿਸੇ ਨੇ ਵੀ ਇਨਸਾਫ਼ ਦੇਣ ਦੀ ਗੱਲ ਨਹੀਂ ਕੀਤੀ, ਇਸ ਲਈ ਉਹ ਤੁਹਾਡੇ ਤੋਂ ਇਹੀ ਆਸ ਰੱਖਦੇ ਹਨ ਕਿ ਤੁਸੀਂ ਇਨਸਾਫ਼ ਦਿਵਾ ਸਕਦੇ ਹੋ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਦੋਂ ਵੀ ਚੋਣਾਂ ਆਉਣਗੀਆਂ ਤਾਂ ਉਹ ਸਰਕਾਰ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦੇਣ।
ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਅਧਿਕਾਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ ਅਤੇ ਅਪਰਾਧੀ ਇਸ ਦਾ ਫਾਇਦਾ ਚੁੱਕ ਕੇ ਜੇਲ੍ਹ ਵਿੱਚ ਰਹਿ ਕੇ ਆਪਣੀ ਮਨਮਰਜ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ: Sangrur News: ਆਖਰ ਕਦੋਂ ਮਿਲਣਗੀਆਂ ਨੌਕਰੀਆਂ! ਹੁਣ 'ਪੁਲਿਸ ਵਾਲੇ' ਵੀ ਹੋਏ ਭਗਵੰਤ ਮਾਨ ਸਰਕਾਰ ਦੁਆਲੇ
ਉੱਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰਫ਼ ਇੱਕ ਹੀ ਅਪੀਲ ਕੀਤੀ ਕਿ ਉਹ 1 ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਸਵਾਲ ਦੇ ਜਵਾਬ ਜ਼ਰੂਰ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Barnala News: ਕੈਨੇਡਾ 'ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ