ਮੇਰੇ ਹਲਕੇ ਦੇ ਨੌਜਵਾਨਾਂ ਵਿੱਚ ਹੁਨਰ ਦੀ ਘਾਟ ਨਹੀਂ, ਬੱਸ ਲੋੜ ਹੈ ਸਹੂਲਤਾਂ ਦੇਣ ਦੀ: ਸਿਮਰਨਜੀਤ ਸਿੰਘ ਮਾਨ
ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦੇ ਨੌਜਵਾਨ ਅਥਲੀਟ ਅਕਾਸ਼ਦੀਪ ਸਿੰਘ ਨੂੰ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕਰਨ 'ਤੇ ਵਧਾਈਆਂ ਦਿੱਤੀਆਂ ਹਨ।
ਸੰਗਰੂਰ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦੇ ਨੌਜਵਾਨ ਅਥਲੀਟ ਅਕਾਸ਼ਦੀਪ ਸਿੰਘ ਨੂੰ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕਰਨ 'ਤੇ ਵਧਾਈਆਂ ਦਿੱਤੀਆਂ ਹਨ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕਿੰਨੀ ਖੁਸ਼ੀ ਦੀ ਗੱਲ ਹੈ ਕਿ ਅਕਾਸ਼ਦੀਪ ਸਿੰਘ ਨੇ 20 ਕਿੱਲੋਮੀਟਰ ਪੈਦਲ ਚਾਲ ਵਿੱਚ 1.19.55 ਦਾ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਕੁਆਲੀਫਾਈ ਕੀਤਾ ਹੈ।ਅਕਾਸ਼ਦੀਪ ਸਿੰਘ ਨੇ ਆਪਣੀ ਮਿਹਨਤ ਸਦਕਾ ਇਹ ਉਪਲੱਬਧੀ ਹਾਸਲ ਕਰਕੇ ਪੰਜਾਬੀਆਂ ਨੂੰ ਨਸ਼ੇੜੀ ਕਹਿਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਪੰਜਾਬੀ ਹਰ ਖੇਤਰ ਵਿੱਚ ਝੰਡੇ ਗੱਡ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦੀ ਇਸ ਉਪਲੱਬਧੀ ਲਈ ਪੂਰੇ ਪੰਜਾਬ ਨੂੰ ਉਸ 'ਤੇ ਮਾਣ ਹੈ। ਸ. ਮਾਨ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਨੌਜਵਾਨਾਂ ਵਿੱਚ ਹੁਨਰ ਦੀ ਘਾਟ ਨਹੀਂ, ਬੱਸ ਲੋੜ ਹੈ ਇਨ੍ਹਾਂ ਨੌਜਵਾਨਾਂ ਨੂੰ ਸਹੀ ਸੇਧ ਤੇ ਸਹੂਲਤਾਂ ਦੇਣ ਦੀ ਹੈ। ਜੇਕਰ ਪਿੰਡ ਪੱਧਰ 'ਤੇ ਖੇਡਾਂ ਨੂੰ ਉਭਾਰਨ ਲਈ ਸਰਕਾਰਾਂ ਉਪਰਾਲੇ ਕਰਨ ਤਾਂ ਪੰਜਾਬ ਦੇ ਹਰ ਪਿੰਡਾਂ ਵਿੱਚੋਂ ਕਈ ਇਟਰਨੈਸ਼ਨਲ ਖਿਡਾਰੀ ਪੈਦਾ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਹਰਿਆਣਾ ਦੇ ਭਾਜਪਾ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਬਿਪਲਬ ਦੇਵ ਦੀ ਕਾਰ ਹਾਦਸਾਗ੍ਰਸਤ, ਵਾਲ-ਵਾਲ ਬਚੀ ਜਾਨ