ਫਰੀਦਕੋਟ  - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ  ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਦਾਣਾ ਮੰਡੀ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ, ਵਿੱਚ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਿਰਕਤ ਕੀਤੀ।


ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾ ਰਹੀ। ਇਸ ਕਾਰਨ ਨੋਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਤਾਂ ਜੋ ਤੰਦਰੁਸਤੀ ਦੇ ਨਾਲ ਨਾਲ ਵੱਖ ਵੱਖ ਟੂਰਨਾਮੈਂਟਾਂ ਅਤੇ ਖੇਡ ਪ੍ਰਤੀਯੋਗਤਾਵਾਂ ਵਿੱਚ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰਨ।


ਉਨ੍ਹਾਂ ਹਾਕੀ ਐਸਟੋਟਰਫ ਸਟੇਡੀਅਮ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ, ਬੈਡਮਿੰਟਨ ਕੋਰਟ ਅਤੇ ਕੁਸ਼ਤੀ ਦੇ ਖੇਡ ਗਰਾਉਂਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਵੀ ਦਿੱਤਾ। ਇਸ ਮੌਕੇ ਉਨ੍ਹਾਂ ਬਾਬਾ ਫਰੀਦ ਹਾਕੀ ਕਲੱਬ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਦਿੱਤਾ।


ਇਸ ਮੌਕੇ ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਫੁੱਟਬਾਲ ਦੇ ਖੇਡ ਮੁਕਾਬਲਿਆਂ ਵਿੱਚ ਸੈਮੀਫਾਈਨਲ-1 ਵਿੱਚ ਭੈਣੀ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੁੰ 2-0 ਨਾਲ ਹਰਾਇਆ।  ਸੈਮੀਫਾਈਨਲ-2  ਵਿੱਚ ਖਾਲਸਾ ਕਲੱਬ ਅੰਮ੍ਰਿਤਸਰ ਨੇ ਪਟਿਆਲਾ ਫੁੱਟਬਾਲ ਕਲੱਬ ਨੂੰ ਪਲੈਨਟੀ ਕਿੱਕਾਂ ਨਾਲ 3-1 ਤੇ ਹਰਾ ਦਿੱਤਾ। 


ਇਸੇ ਤਰ੍ਹਾ ਕਬੱਡੀ ਗੇਮ ਵਿਚ ਪਟਿਆਲਾ ਪੈਂਥਰ ਤੋਂ ਫਰੀਦਕੋਟ ਫਾਈਟਰ ਨੇ ਜਿੱਤ ਪ੍ਰਾਪਤ ਕੀਤੀ ਅਤੇ ਬਠਿੰਡਾ ਬੁੱਲਜ ਤੋਂ ਜਲੰਧਰ ਜੈਗੁਅਰ ਨੇ ਜਿੱਤ ਪ੍ਰਾਪਤ ਕੀਤੀ। ਲੁਧਿਆਣਾ ਲੁਆਇਨ ਨੇ ਮੋਹਾਲੀ ਮੈਗਨਟਸ ਨੂੰ ਹਰਾਇਆ, ਪਟਿਆਲਾ ਪੈਂਥਰ ਤੋਂ ਰੋਪੜ ਰੇਂਜਰ ਜੇਤੂ ਰਿਹਾ, ਅੰਮ੍ਰਿਤਸਰ ਅਵੈਂਜਰਸ ਨੇ ਫਰੀਦਕੋਟ ਫਾਈਟਰ ਨੂੰ ਹਰਾਇਆ ਅਤੇ ਰੋਪੜ ਰੇਂਜਰ ਨੇ ਅੰਮ੍ਰਿਤਸਰ ਅਵੈਂਜਰਸ ਨੂੰ ਹਰਾਇਆ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial