Sangrur news: ਭਲਕੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਨ ਲਈ ਲੱਗਣਗੇ ਵਿਸ਼ੇਸ਼ ਕੈਂਪ
Sangrur news: 15 ਜਨਵਰੀ ਦਿਨ ਸੋਮਵਾਰ ਨੂੰ ਮੁੜ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
Sangrur news: 15 ਜਨਵਰੀ ਦਿਨ ਸੋਮਵਾਰ ਨੂੰ ਮੁੜ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪਿਛਲੇ ਦਿਨੀਂ ਮਾਲ ਵਿਭਾਗ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੈਂਪ ਲਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ ਸੁਵਿਧਾ ਲਈ ਉਪਲੱਬਧ ਰਹਿਣ ਅਤੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Higcourt: ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਸਰਕਾਰ ਨੂੰ ਪਈ ਝਾੜ, ਪਿਛਲੇ 10 ਸਾਲਾਂ ਦਾ ਮੰਗਿਆਂ ਰਿਕਾਰਡ, ਹੁਣ ਹੋਵੇਗੀ ਕਾਰਵਾਈ ?
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਲਗਾਏ ਗਏ ਕੈਂਪਾਂ ਵਿੱਚ 1093 ਲੰਬਿਤ ਇੰਤਕਾਲਾਂ ਦੇ ਦਰਜ ਹੋਣ ਨਾਲ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ ਜਿਸ ਕਰਕੇ 15 ਜਨਵਰੀ ਦਿਨ ਸੋਮਵਾਰ ਨੂੰ ਮੁੜ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਮਾਲ ਵਿਭਾਗ ਨੂੰ ਅਜਿਹੇ ਹੀ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋੜਵੰਦ 15 ਜਨਵਰੀ ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਆਪਣੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਪਹੁੰਚ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕੈਂਪਾਂ ਦੀ ਨਿਗਰਾਨੀ ਦੀਆਂ ਹਦਾਇਤਾਂ ਜਾਰੀ ਕਰਦਿਆਂ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨੂੰ ਕੈਂਪਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Jalandhar news: ਭਲਕੇ ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਲਿਆ ਫੈਸਲਾ