Drug Smuggler: ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਜਾਇਦਾਦ ਕੀਤੀ ਸੀਲ
Drug Smuggler: ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 70 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ
Drug Smuggler: ਸ੍ਰੀ ਮੁਕਤਸਰ ਸਾਹਿਬ ਮਾਨਯੋਗ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪੁਲਿਸ ਦੀਆਂ ਟੁੱਕੜੀਆਂ ਬਣਾ ਕੇ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ।
ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।
ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸੈਕਟਰ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਪਿੰਡ ਮਿੱਡਾ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ (ਡੀ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 173 ਮਿਤੀ 29.11.2023 ਅ/ਧ 22c/61 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬ੍ਰਾਮਦ ਹੋਈਆ ਸੀ।
ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 70 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।