ਪੜਚੋਲ ਕਰੋ

ਬਜ਼ੁਰਗਾਂ ਲਈ ਮਾਨ ਸਰਕਾਰ ਨੇ ਸ਼ੁਰੂ ਕੀਤੀ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ, ਜਾਣੇ ਕੀ ਹੋਣਗੇ ਇਸ ਦੇ ਫਾਇਦੇ ? 

'SADE BUZURG, SADA MAAN' CAMPAIGN - ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ

ਫਰੀਦਕੋਟ - ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ।

 ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ  ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ।

 ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜਿਲ੍ਹਾ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।

ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। 

ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget