ਨਹੀਂ ਰੀਸਾਂ ਪੰਜਾਬੀਓ ! ਪਤੰਗ ਵੱਢੇ ਜਾਣ 'ਤੇ ਕੱਢੀਆਂ ਗਾਲ੍ਹਾਂ ਪਰ ਨਹੀਂ ਭਰਿਆ ਮਨ ਤਾਂ ਘਰਾਂ ਦੀ ਕੀਤੀ ਭੰਨਤੋੜ, ਜਾਣੋ ਪੂਰਾ ਮਾਮਲਾ
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਬਿਆਨ ਦਰਜ ਕੀਤੇ ਜਾਣਗੇ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਦੋਵਾਂ ਧਿਰਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
Punjab News: ਅੰਮ੍ਰਿਤਸਰ ਦੇ ਘਰਿੰਡਾ ਥਾਣੇ ਅਧੀਨ ਆਉਂਦੇ ਪਿੰਡ ਰਾਮੂਵਾਲ ਵਿੱਚ ਪਤੰਗ ਉਡਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ। ਝੜਪ ਨੇ ਗੰਭੀਰ ਰੂਪ ਧਾਰਨ ਕਰ ਲਿਆ, ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਅਤੇ ਭੰਨਤੋੜ ਹੋਈ। ਇਸ ਘਟਨਾ ਵਿੱਚ ਦੋਵਾਂ ਧਿਰਾਂ ਦੇ ਘਰਾਂ ਅਤੇ ਸਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸ਼ਿਕਾਇਤ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੋਵਾਂ ਧਿਰਾਂ ਨੇ ਕਿਹਾ ਕਿ ਝਗੜਾ ਬੱਚਿਆਂ ਵੱਲੋਂ ਪਤੰਗ ਉਡਾਉਣ ਤੋਂ ਸ਼ੁਰੂ ਹੋਇਆ ਸੀ। ਪਹਿਲੀ ਧਿਰ ਦਾ ਕਹਿਣਾ ਹੈ ਕਿ ਗੁਆਂਢੀਆਂ ਨੇ ਉਨ੍ਹਾਂ ਦੇ ਬੱਚਿਆਂ ਨਾਲ ਦੁਰਵਿਵਹਾਰ ਕੀਤਾ, ਉਨ੍ਹਾਂ 'ਤੇ ਪਤੰਗ ਕੱਟਣ ਅਤੇ ਖੋਹਣ ਦਾ ਦੋਸ਼ ਲਗਾਇਆ। ਜਦੋਂ ਬੱਚਿਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਗੁਆਂਢੀਆਂ ਨੇ ਉਨ੍ਹਾਂ ਦੇ ਘਰ 'ਤੇ ਪੱਥਰ ਸੁੱਟੇ ਅਤੇ ਕਈ ਘਰੇਲੂ ਸਮਾਨ ਦੀ ਭੰਨਤੋੜ ਕਰਕੇ ਨੁਕਸਾਨ ਪਹੁੰਚਾਇਆ।
ਦੂਜੀ ਧਿਰ ਨੇ ਦਾਅਵਾ ਕੀਤਾ ਕਿ ਗੁਆਂਢੀਆਂ ਦੇ ਬੱਚੇ ਉਨ੍ਹਾਂ ਦੇ ਘਰ ਆਏ, ਪੱਥਰ ਮਾਰੇ ਅਤੇ ਉਨ੍ਹਾਂ ਦੇ ਮੋਟਰਸਾਈਕਲ ਅਤੇ ਹੋਰ ਸਮਾਨ ਦੀ ਭੰਨ-ਤੋੜ ਕੀਤੀ। ਉਨ੍ਹਾਂ ਕਿਹਾ ਕਿ ਬੜੀ ਮੁਸ਼ਕਿਲ ਨਾਲ ਉਨ੍ਹਾਂ ਨੇ ਆਪਣੀ ਜਾਨ ਬਚਾਈ ਹੈ।
ਘਟਨਾ ਤੋਂ ਬਾਅਦ ਦੋਵਾਂ ਧਿਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਇਸ ਮਾਮਲੇ 'ਤੇ ਪੁਲਿਸ ਚੌਕੀ ਖਾਸਾ ਦੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸ਼ਿਕਾਇਤ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਧਿਰਾਂ ਨੂੰ ਪੁਲਿਸ ਸਟੇਸ਼ਨ ਬੁਲਾਇਆ ਗਿਆ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਬਿਆਨ ਦਰਜ ਕੀਤੇ ਜਾਣਗੇ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਦੋਵਾਂ ਧਿਰਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।