ਪੜਚੋਲ ਕਰੋ
Advertisement
ਵਿਦਿਆਰਥੀਆਂ ਵੱਲੋਂ ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਵਿਖੇ ਮੀਟਿੰਗ , ਪੰਜਾਬ ਸਰਕਾਰ ਤੋਂ ਸਿੱਖਿਆ ਬਜ਼ਟ ਵਿੱਚ ਵਾਧਾ ਕਰਨ ਦੀ ਮੰਗ
Sangrur News : ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸੂਬਾ ਜਥੇਬੰਦਕ ਕਮੇਟੀ ਦੇ ਸੱਦੇ ਤਹਿਤ ਸਥਾਨਕ ਸਰਕਾਰੀ ਕਾਲਜ ਵਿੱਚ ਪੜਦੇ ਵਿਦਿਆਰਥੀਆਂ ਨਾਲ ਮੌਜੂਦਾ ਸਿੱਖਿਆ ਪ੍ਰਬੰਧ ਬਾਰੇ ਤੇ ਸਰਕਾਰਾਂ ਦੀ ਗਲਤ ਨੀਤੀਆਂ ਕਾਰਨ ਸਿੱਖਿਆ ਦੇ ਖੇਤਰ ਵਿੱਚ ਹੋ
Sangrur News : ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸੂਬਾ ਜਥੇਬੰਦਕ ਕਮੇਟੀ ਦੇ ਸੱਦੇ ਤਹਿਤ ਸਥਾਨਕ ਸਰਕਾਰੀ ਕਾਲਜ ( Shaheed Udham Singh College Sunam ) ਵਿੱਚ ਪੜਦੇ ਵਿਦਿਆਰਥੀਆਂ ਨਾਲ ਮੌਜੂਦਾ ਸਿੱਖਿਆ ਪ੍ਰਬੰਧ ਬਾਰੇ ਤੇ ਸਰਕਾਰਾਂ ਦੀ ਗਲਤ ਨੀਤੀਆਂ ਕਾਰਨ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਨਿੱਜੀਕਰਨ ਬਾਰੇ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਸਰਕਾਰੀ ਸਿੱਖਿਆ ਦਾ ਭੱਠਾ ਬਿਠਾਇਆ ਜਾ ਰਿਹਾ ਹੈ। ਵਿਦਿਅਕ ਸੰਸਥਾਵਾਂ ਗ੍ਰਾਂਟ ਬਾਝੋਂ ਸਹਿਕ ਰਹੀਆਂ ਹਨ। ਗ੍ਰਾਂਟਾਂ ਘਟਾਉਣ,ਜਾਮ ਕਰਨ ਤੇ ਅਖੀਰ ਬੰਦ ਕਰਨ ਦਾ ਅਮਲ ਜਾਰੀ ਹੈ। ਸਹੂਲਤਾਂ ਦੀ ਦੁਰਗਤ ਕੀਤੀ ਜਾ ਰਹੀ ਹੈ। ਅਧਿਆਪਨ ਅਤੇ ਗੈਰ-ਅਧਿਆਪ ਅਮਲੇ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ। ਸਰਕਾਰ ਦੀਆਂ ਸਿੱਖਿਆ ਦਾ ਉਜਾੜਾ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ। ਸਰਕਾਰੀ ਕਾਲਜਾਂ ਵਿੱਚ ਪ੍ਰਾਈਵੇਟ ਕੋਰਸ ਚਲਾਏ ਜਾ ਰਹੇ ਹਨ। ਨਿੱਜੀਕਰਨ ਕਰਨ ਦੀਆਂ ਨੀਤੀਆਂ ਤਹਿਤ ਵੱਖ ਵੱਖ ਮਹਿਕਮਿਆਂ ਵਿੱਚ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ।
ਵਿਦਿਆਰਥੀ ਜੱਥੇਬੰਦੀ ਨੇ ਬਜਟ ਸ਼ੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੋਂ ਵਿਦਿਅਕ ਖੇਤਰ ਨਾਲ ਸੰਬੰਧਿਤ ਮੰਗ ਕੀਤੀ ਗਈ ਕਿ ਸਰਕਾਰੀ ਬੇਰੁਖੀ ਦਾ ਸ਼ਿਕਾਰ ਵਿੱਤੀ ਸੰਕਟ ਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਸਭਨਾਂ ਸਰਕਾਰੀ ਵਿੱਦਿਅਕ ਸੰਸਥਾਵਾਂ ਦੀਆਂ ਸਾਰੀਆਂ ਵਿੱਤੀ ਜੁੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ ,ਸਭਨਾਂ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਨ ਅਤੇ ਹੋਰ ਅਮਲੇ ਦੀਆਂ ਖਾਲੀ ਅਤੇ ਹੋਰ ਲੋੜੀਂਦੀਆਂ ਅਸਾਮੀਆਂ ਰੈਗੂਲਰ ਆਧਾਰ 'ਤੇ ਫੌਰੀ ਭਰੀਆਂ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਦੇ ਬਜਟ 'ਚ ਵਾਧਾ ਕੀਤਾ ਜਾਵੇ। ਇਸ ਮੌਕੇ ਸਾਹਿਬ, ਬੰਟੀ, ਹੈਰੀ, ਦੀਵਾਂਸ਼, ਖੁਸ਼ੀ, ਮਨਪ੍ਰੀਤ ਕੌਰ , ਰਮਨਦੀਪ ਕੌਰ ਆਦਿ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਮਨੋਰੰਜਨ
ਅਪਰਾਧ
Advertisement