Sangrur Liquor Caes: ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਹੋਵੇ ਨਿਆਂਇਕ ਜਾਂਚ, ਪੀੜਤਾਂ ਨੂੰ ਮਿਲੇ ਮੁਆਵਾਜ਼ਾ ਤੇ ਸਰਕਾਰੀ ਨੌਕਰੀ-ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਵੀ ਮੰਗ ਕਰਦਾ ਹੈ।
Sangrur liquor case: ਸੰਗਰੂਰ ਜ਼ਿਲ੍ਹੇ ਵਿੱਚ ਜਾਅਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਇਸ ਮੁੱਦੇ ਨੇ ਸਿਆਸੀ ਰੰਗਤ ਲੈ ਗਈ ਹੈ। ਬੀਤੇ ਦਿਨ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਮੌਕੇ ਸੁਖਬੀਰ ਬਾਦਲ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ ਤੇ ਨਾਲ ਹੀ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਵੀ ਗੱਲ ਕਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਸਾਝੀਆਂ ਕਰਕੇ ਲਿਖਿਆ, ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਵਿਖੇ ਹਾਲ ਹੀ ਵਿੱਚ ਵਾਪਰੇ ਦੁਖਾਂਤ ਵਿੱਚ ਆਪਣੇ 9 ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।
ਇਹ ਜਾਣ ਕੇ ਹੈਰਾਨੀ ਹੋਈ ਕਿ ਮੁੱਖ ਮੰਤਰੀ ਨੇ ਪੀੜਤਾਂ ਨੂੰ ਇਲਾਜ ਦੇਣ ਦੀ ਬਜਾਏ ਪੁਲਿਸ ਵਿਭਾਗ ਨੂੰ ਉਨ੍ਹਾਂ ਲੋਕਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਨੇ ਕੱਲ੍ਹ ਪਿੰਡ ਦੇ ਦੌਰੇ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਦੀ ਨਲਾਇਕੀ ਦਾ ਇਸ਼ਾਰਾ ਕੀਤਾ ਸੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਵੀ ਮੰਗ ਕਰਦਾ ਹੈ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਵੀ ਕਤਲ ਦਾ ਕੇਸ ਦਰਜ ਕੀਤਾ ਜਾਵੇ ਜੋ ਕਿ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਆਬਕਾਰੀ ਵਿਭਾਗ ਦੇ ਮੰਤਰੀ ਹਨ ਤੇ ਗ਼ੈਰ-ਕਾਨੂੰਨੀ ਸ਼ਰਾਬ ਦੀ ਵਿਕਰੀ 'ਤੇ ਲਗਾਮ ਲਗਾਉਣ ਵਿੱਚ ਆਪਣੀ ਡਿਊਟੀ ਵਿੱਚ ਅਸਫਲ ਰਹੇ ਇਸ ਮੌਕੇ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਵਾਉਣ ਲਈ ਆਮ ਆਦਮੀ ਪਾਰਟੀ ਨੂੰ ਮਜਬੂਰ ਕੀਤੀ ਜਾਵੇਗਾ।