Sidhu Moosewala murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਹੋਰ ਮਾਸਟਰ ਮਾਈਂਡ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜਾ ਸਚਿਨ ਥਾਪਨ ਖਿਲਾਫ਼ ਦੋਸ਼ ਪੱਤਰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਹੁਣ ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ।
ਪੰਜਾਬ ਪੁਲਿਸ ਨੇ ਸਚਿਨ ਥਾਪਨ ਦੇ ਖਿਲਾਫ਼ 151 ਗਵਾਹਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਇੱਕ ਰਿਪੋਰਟ ਤਿਆਰ ਕੀਤੀ ਹੈ। ਇਸ ਵਿੱਚ 8 ਸਰਕਾਰ ਗਵਾਹ ਹਨ ਅਤੇ 147 ਨਿੱਜੀ ਗਵਾਹ ਸ਼ਾਮਲ ਕੀਤੇ ਗਏ ਹਨ। ਇਸ ਚਾਰਜਸ਼ੀਟ ਵਿੱਚ ਕਈ ਵੱਡੇ ਖੁਲਾਸੇ ਕੀਤੇ ਗਏ ਹਨ।
ਇਸ ਵਿਚ ਦੱਸਿਆ ਗਿਆ ਹੈ ਕਿ ਸਚਿਨ ਨੇ ਹੀ ਬੋੋਲੈਰੋ ਗੱਡੀ ਮੁਹੱਈਆ ਕਰਵਾਈ ਸੀ। ਇਸੇ ਬੋਲੈਰੋੋ ਗੱਡੀ ‘ਚ ਮੂਸੇਵਾਲਾ ਦੇ ਕਾਤਲ ਆਏ ਸਨ। ਇਸ ਤੋਂ ਇਲਾਵਾ ਬਲਦੇਵ ਸਿੰਘ ਨਿੱਕੂ ਤੇ ਸੰਦੀਪ ਕੇਕੜਾ ਨੂੰ ਰੇਕੀ ਲਈ ਸਚਿਨ ਨੇ ਹੀ ਤਿਆਰ ਕੀਤਾ ਸੀ।
ਇਸ ਦੇ ਨਾਲ ਹੀ ਨਿੱਕੂ ਅਤੇ ਕੇਕੜਾ ਨੂੰ ਉਹ ਜਗ੍ਹਾ ਵੀ ਦੱਸੀ ਗਈ ਜਿੱਥੋਂ ਹਥਿਆਰਾਂ ਦੀ ਖੇਪ ਚੁੱਕਣੀ ਸੀ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਸਚਿਨ ਨੇ ਫ਼ਤਿਹਾਬਾਦ ਦੇ ਸਾਵਰੀਆ ਹੋਟਲ 'ਚ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਵੀ ਕੀਤਾ ਸੀ। ਸਚਿਨ ਥਾਪਨ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਇਸ ਮਾਮਲੇ 'ਚ ਸਚਿਨ ਥਾਪਨ ਖਿਲਾਫ਼ 12 ਧਾਰਾਵਾਂ ਜੋੜ ਦਿੱਤੀਆਂ ਹਨ। ਮਾਨਸਾ ਦੀ ਸੀਜੇਐਮ ਅਦਾਲਤ ਵਿਚ ਪੇਸ਼ ਕੀਤੇ ਚਲਾਨ ਵਿਚ ਧਾਰਾ 302, 307, 341, 326, 148, 149, 427, 120-ਬੀ, 109, 473, 212 ਅਤੇ 201 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਤੈਅ ਕੀਤੀ ਗਈ ਹੈ।
ਸਚਿਨ ਥਾਪਨ ਨੂੰ ਕਰੀਬ 5 ਮਹੀਨੇ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਸੀ। ਸਚਿਨ ਥਾਪਨ ਜਾਅਲੀ ਪਾਰਸਪੋਰਟ ਦੇ ਆਧਾਰ 'ਤੇ ਵਿਦੇਸ਼ ਚਲਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਉਸ ਨੂੰ ਵਿਦੇਸ਼ ਤੋਂ ਡਿਟੇਨ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।