Sangrur News : ਸੰਗਰੂਰ ਦੇ ਲਹਿਰਾਗਾਗਾ (Lehragaga) ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਨਗਰ ਕੌਂਸਲ ਦੇ ਸਵੀਪਰਾਂ ਵੱਲੋਂ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਇੱਕ ਸਵੀਪਰ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ ਹੈ, ਜਦੋਂ 2 ਕਰਮਚਾਰੀ ਜਿਹੜੇ ਪਹਿਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਉਹ ਵੀ ਬੇਹੋਸ਼ ਹੋ ਗਏ। ਬੇਹੋਸ਼ ਹੋਏ ਕਰਮਚਾਰੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।


 

ਜਾਣਕਾਰੀ ਅਨੁਸਾਰ ਸੀਵਰੇਜ ਦੀ ਸਫ਼ਾਈ ਸਮੇਂ ਇੱਕ ਸਫਾਈ ਕਰਮਚਾਰੀ ਸੀਵਰੇਜ ਦਾ ਢੱਕਣ ਚੁੱਕ ਕੇ ਹੇਠਾਂ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸੀਵਰੇਜ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਹੇਠਾਂ ਡਿੱਗ ਗਿਆ, ਜਦੋਂ ਉਹ ਬਾਹਰ ਨਾ ਆਇਆ ਤਾਂ ਦੂਜਾ ਉਸ ਨੂੰ ਕੱਢਣ ਲਈ ਹੇਠਾਂ ਉਤਰਿਆ ਤਾਂ ਉਹ ਵੀ ਵਾਪਸ ਨਹੀਂ ਆਇਆ। 

 

ਜਦੋਂ ਤੀਜਾ ਅੰਦਰ ਗਿਆ ਤਾਂ ਤੀਜਾ ਸਵੀਪਰ ਵੀ ਵਾਪਸ ਨਹੀਂ ਆਇਆ। ਜਦੋਂ ਇਨ੍ਹਾਂ ਤਿੰਨ ਜਣਿਆਂ ਨੂੰ ਬਾਹਰ ਕੱਢਿਆ ਤਾਂ ਇੱਕ ਸਫਾਈ ਕਰਮਚਾਰੀ ਦੀ ਮੌਤ ਹੋ ਗਈ ਜਦਕਿ 2 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

 

ਇਸ ਦੌਰਾਨ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਇੰਸਪੈਕਟਰ ਹਰੀ ਰਾਮ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹਾਈਕੋਰਟ ਦੇ ਸਖ਼ਤ ਆਦੇਸ਼ ਸਨ ਕਿ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਸੀਵਰੇਜ ਅੰਦਰ ਨਾ ਉਤਾਰਿਆ ਜਾਵੇ ਪਰ ਇਨ੍ਹਾਂ ਸਫਾਈ ਕਰਮਚਾਰੀਆਂ ਕੋਲ ਸੇਫਟੀ ਕਿੱਟ ਦੂਰ ਦੀ ਗੱਲ ਮਾਸਕ ਤੱਕ ਨਹੀਂ ਸੀ ਦਿੱਤਾ ਗਿਆ।  

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ