Crime News: ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾ ਤੇ ਮੌੜ ਸੁਖਪੁਰਾ ਦੀ ਹੱਦ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।


ਢਿੱਲਵਾ ਤੇ ਮੌੜ ਸੁਖਪੁਰਾ ਦੀ ਹੱਦ ’ਤੇ ਮਿਲੀ ਖ਼ੂਨ ਨਾਲ ਲੱਥਪੱਥ ਲਾਸ਼ ਦੀ ਪਛਾਣ ਬੱਬੂ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿੰਡ ਢਿੱਲਵਾਂ 'ਚ ਮੋਬਾਇਲ ਫੋਨ ਦੀ ਦੁਕਾਨ 'ਤੇ ਕੰਮ ਕਰਦਾ ਸੀ। ਇਸ ਮਾਮਲੇ ਦੀ ਜਾਂਚ ਡੀਐਸਪੀ ਮਾਨਵਜੀਤ ਸਿੰਘ ਸਿੱਧੂ ਤਪਾ ਦੀ ਅਗਵਾਈ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ।