Sangrur News : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿੱਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਇਕੱਤਰ ਅਧਿਆਪਕਾਂ ਵੱਲੋਂ ਅੱਜ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਅਧਿਆਪਕਾਂ ਦੀ ਖਿੱਚ ਧੂਹ ਕੀਤੀ ਗਈ, ਜਿਸ ਕਰ ਕੇ ਕੁੱਝ ਅਧਿਆਪਕ ਬੇਹੋਸ਼ ਵੀ ਹੋ ਗਏ। ਸੰਘਰਸ਼ ਵਿੱਚ ਸ਼ਾਮਲ ਕੁੱਝ ਮਹਿਲਾ ਅਧਿਆਪਕਾਂ ਦੀ ਵੀ ਪੁਲੀਸ ਵੱਲੋਂ ਖਿੱਚ-ਧੂਹ ਦੇ ਵੀ ਕੀਤੀ ਗਈ।
ਇਸ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ ਪਟਿਆਲਾ ਹਾਈਵੇ ਰੋਡ ਤੇ ਇਕੱਤਰ ਹੋਏ, ਜੋ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੋਂ ਤਕਰੀਬਨ ਡੇਢ ਕੁ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਜਿੱਥੇ ਪਹਿਲਾ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਅਤੇ ਮਤਰੇਈ ਮਾਂ ਵਾਲੇ ਅਪਣਾਏ ਜਾ ਰਹੇ ਵਤੀਰੇ ਦੀ ਜੰਮ ਕੇ ਅਪਣੇ ਭਾਸ਼ਣਾਂ ਵਿੱਚ ਅਲੋਚਨਾ ਕੀਤੀ ਗਈ। ਇਸ ਤੋਂ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ ਜਿਸ ਕਾਰਨ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਤੇ ਕੰਪਿਊਟਰ ਅਧਿਆਪਕ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਬੈਰੀਗੈਟ ਲਾ ਕੇ ਰੋਕਿਆ ਗਿਆ।
ਜੱਥੇਬੰਦੀ ਦੇ ਆਗੂਆਂ ਨੇ ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮ ਪੰਜਾਬ ਦੇ ਸਮੁੱਚੇ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਮਿਲ ਚੁੱਕਾ ਹੈ, ਪਰ ਕੰਪਿਊਟਰ ਅਧਿਆਪਕ ਨੂੰ ਜਾਣ-ਬੁੱਝ ਕੇ 6ਵੇਂ ਤਨਖਾਹ ਕਮਿਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ ਪੰਜਾਬ ਸਰਕਾਰ ਦੇ ਮਤਰੇਈ ਮਾਂ ਵਾਲਾ ਸਲੂਕ ਕਰਕੇ ਕੰਪਿਊਟਰ ਅਧਿਆਪਕਾਂ ਦੇ ਬਣਦੇ ਜਾਇਜ ਹੱਕਾਂ ਤੋਂ ਵਿਰਵਾ ਕੀਤਾ ਹੋਇਆ ਹੈ। ਕੰਪਿਉਟਰ ਅਧਿਆਪਕ ਯੂਨੀਅਨ ਪੰਜਾਬ ਕਈ ਵਾਰ ਸਬ-ਕਮੇਟੀ , ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ ਮੀਟਿੰਗਾਂ ਕਰ ਚੁੱਕੀ ਹੈ ਅਤੇ ਬਹੁਤ ਵਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਅਪਣੀਆਂ ਜਾਇਜ ਮੰਗਾਂ ਸਬੰਧੀ ਮਿਲ ਚੁੱਕੀ ਹੈ ਪਰ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ 22 ਸਤੰਬਰ 2022 ਨੂੰ “ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਤੋਹਫਾ ਦੇਣ” ਦਾ ਐਲਾਨ ਕੀਤਾ ਗਿਆ ਸੀ। ਬੀਤੇ ਸਾਲ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ ਦੀਵਾਲੀ ਤੇ ਹੱਲ ਕਰਨ ਦਾ ਐਲਾਨ ਅਖਵਾਰਾਂ ਅਤੇ ਆਮ ਆਦਮੀ ਪਾਰਟੀ ਦੇ ਵੱਖ ਮੰਚਾਂ ਕੀਤਾ ਸੀ ,ਜੋ ਕਿ ਇੱਕ ਸਾਲ ਬੀਤ ਜਾਣ ਉਪਰੰਤ ਵੀ ਵਫਾ ਨਹੀੰ ਹੋਇਆ ਹੈ।
ਸੀਐਮ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰ ਰਹੇ ਅਧਿਆਪਕਾਂ ਨਾਲ ਖਿੱਚ-ਧੂਹ
ABP Sanjha
Updated at:
20 Aug 2023 10:19 PM (IST)
Edited By: shankerd
Sangrur News : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿੱਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਇਕੱਤਰ ਅਧਿਆਪਕਾਂ ਵੱਲੋਂ ਅੱਜ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ।
Teachers Protest
NEXT
PREV
ਜਥੇਬੰਦੀ ਨੂੰ ਪੰਜਾਬ ਸਰਕਾਰ ਨਾਲ ਇਹ ਵੀ ਗਿਲਾ ਹੈ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਜਿਹਨਾਂ ਦੇ ਆਸ਼ਰਿਤਾਂ ਦੀ ਪੰਜਾਬ ਸਰਕਾਰ ਨੇ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਸਰਕਾਰ ਨਹੀਂ ਕੀਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ, ਜਿਸ ਕਾਰਣ ਉਹਨਾਂ ਦੇ ਪਰਿਵਾਰਾਂ ਸੜਕਾਂ ਤੇ ਰੁੱਲਣ ਮਜਬੂਰ ਹਨ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੇ ਮਸਲੇ 5 ਸਤੰਬਰ ਤੱਕ ਹੱਲ ਨਾ ਕੀਤੇ ਤਾਂ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕ ਐਕਸ਼ਨ ਕਰਕੇ ਆਪਣਾ ਰੋਸ ਦਰਜ ਕਰਵਾਉਣਗੇ।
Published at:
20 Aug 2023 10:19 PM (IST)
- - - - - - - - - Advertisement - - - - - - - - -