Sangrur News: ਫ਼ਸਲ ਦੇ ਖ਼ਰਾਬੇ ਦਾ ਜਾਇਜ਼ਾ ਲੈ ਰਹੇ ਨੇ ਪ੍ਰਸ਼ਾਸਨਿਕ ਅਧਿਕਾਰੀ, ਮੁਆਵਜ਼ੇ 'ਚ 25 ਫੀਸਦੀ ਵਾਧਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਲਦੀ ਹੀ ਸਪੈਸ਼ਲ ਗਿਰਦਾਵਰੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਰਾਸ਼ੀ ਜਾਰੀ ਹੋ ਸਕੇ।
Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਦਿੜ੍ਹਬਾ ਅਤੇ ਧੂਰੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਚੱਲ ਰਹੀ ਗਿਰਦਾਵਰੀ ਪ੍ਰਕਿਰਿਆ ਦਾ ਉਹ ਖੁਦ ਰੋਜ਼ਾਨਾ ਦੇ ਅਧਾਰ 'ਤੇ ਨਿਰੀਖਣ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਅੱਜ ਦਿੜ੍ਹਬਾ ਦੇ ਪਿੰਡਾਂ ਨਿਹਾਲਗੜ੍ਹ ਅਤੇ ਢੰਡਿਆਲ ਜਦਕਿ ਧੂਰੀ ਸਬ ਡਵੀਜ਼ਨ ਦੇ ਪਿੰਡਾਂ ਕਾਂਝਲਾ ਅਤੇ ਪੁੰਨਾਵਾਲ ਦੇ ਮੀਂਹ ਤੇ ਗੜ੍ਹੇਮਾਰੀ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਆਪਣੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਦੀ ਤਰਫੋਂ ਛੇਤੀ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
ਜੋਰਵਾਲ ਨੇ ਦੱਸਿਆ ਕਿ ਸਮੂਹ ਸਬ ਡਵੀਜ਼ਨਾਂ ਵਿੱਚ ਸਪੈਸ਼ਲ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਤੌਰ 'ਤੇ ਮੁਨਾਦੀ ਕਰਵਾ ਦਿੱਤੀ ਗਈ ਸੀ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਆਪਣੇ ਹੱਕ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਲਦੀ ਹੀ ਸਪੈਸ਼ਲ ਗਿਰਦਾਵਰੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਰਾਸ਼ੀ ਜਾਰੀ ਹੋ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਜੈਨ, ਐਸ. ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਧੂਰੀ ਕੁਲਦੀਪ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।