Sangrur News: ਪੀਐਸ ਟੈਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਈਟੀਟੀ ਐਂਡ ਬੀਐਡ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸ਼ੁੱਕਰਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਨਾਕਾ ਲਾ ਕੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।


ਯੂਨੀਅਨ ਦੇ ਸੂਬਾ ਪ੍ਰਧਾਨ ਸੋਨੂੰ ਕੰਬੋਜ ਤੇ ਸਟੇਟ ਕਮੇਟੀ ਦੇ ਆਗੂ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਧੁੰਦਲਾ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ’ਤੇ ਪਹਿਰਾ ਦਿੰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੋਂ ਪਾਸਾ ਵੱਟ ਰਹੀ ਹੈ। ਆਗੂਆਂ ਕਿਹਾ ਕਿ ਜੋ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੀ ਐੱਸ ਟੈੱਟ ਲਿਆ ਗਿਆ ਸੀ, ਉਸ ਵਿੱਚੋਂ ਪੀ ਐੱਸ ਟੈੱਟ ਪੇਪਰ-2 ਰੱਦ ਕਰ ਦਿੱਤਾ ਗਿਆ ਹੈ ਪਰ ਪੀ ਐੱਸ ਟੈੱਟ ਪੇਪਰ-1 ਵਿੱਚ ਵੀ ਵੱਡੀ ਪੱਧਰ ’ਤੇ ਖਾਮੀਆਂ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਪੇਪਰ ਰੱਦ ਨਹੀਂ ਕੀਤਾ ਗਿਆ।



ਆਗੂਆਂ ਨੇ ਮੰਗ ਕੀਤੀ ਕਿ ਪੀ ਐੱਸ ਟੈੱਟ ਪੇਪਰ-1 ਰੱਦ ਕੀਤਾ ਜਾਵੇ, ਪੇਪਰ ਪਹਿਲਾ ਅਤੇ ਦੂਜਾ ਪਹਿਲਾਂ ਵਾਲੀ ਫੀਸ ਵਿੱਚ ਦੁਬਾਰਾ ਲਏ ਜਾਣ, ਦੋਵੇਂ ਪੇਪਰਾਂ ਵਿੱਚ ਪਾਈਆਂ ਗਈਆਂ ਤਰੁੱਟੀਆਂ ਤੁਰੰਤ ਦੂਰ ਕੀਤੀਆਂ ਜਾਣ,ਦੋਵੇਂ ਪੇਪਰਾਂ ਦਾ ਪੈਟਰਨ ਠੀਕ ਕੀਤਾ ਜਾਵੇ, ਵਿਦਿਆਰਥੀਆਂ ਦੇ ਪੇਪਰ ਸੈਂਟਰ ਤੇ ਰੋਲ ਨੰਬਰ ਪਹਿਲਾਂ ਵਾਲੇ ਹੀ ਰੱਖੇ ਜਾਣ, ਮਾਸਟਰ ਕੇਡਰ ਲਈ ਜਨਰਲ ਵਿਦਿਆਰਥੀਆਂ ਦੀ ਉਮਰ 40 ਸਾਲ ਕੀਤੀ ਜਾਵੇ ਤੇ 55 ਪ੍ਰਤੀਸ਼ਤ ਵਾਲੀ ਸ਼ਰਤ ਰੱਦ ਕੀਤੀ ਜਾਵੇ।


ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ 11 ਅਪਰੈਲ ਦੀ ਮੀਟਿੰਗ ਵਿੱਚ ਪੀ ਐੱਸ ਟੈੱਟ ਪੇਪਰ-1 ਰੱਦ ਕਰਨ ਦੀ ਮੰਗ ਸਮੇਤ ਬਾਕੀ ਰਹਿੰਦੀਆਂ ਸਾਰੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਅਗਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵੱਡੀ ਪੱਧਰ ਤੇ ਮੋਰਚਾਬੰਦੀ ਕੀਤੀ ਜਾਵੇਗੀ। ਇਸ ਮੌਕੇ ਲਵਿਸ਼ ਅਰਨੀਵਾਲਾ, ਰੋਹਿਤ ਆਦਮਕੇ, ਕਰਮਜੀਤ ਕੌਰ, ਰਮਨਦੀਪ ਕੌਰ, ਅਮਨਦੀਪ ਟਾਹਲੀਵਾਲਾ, ਪਰਮਿੰਦਰ ਅਬੋਹਰ ਤੇ ਕੁਲਵੀਰ ਤਰਖਾਣਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ