ਸੰਗਰੂਰ  -BJP Party ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਹਮਦਰਦੀ ਦਾ ਦਿਖਾਵਾ ਕਰ ਕੇ ਹੋਂਦ ਵਿਚ ਆਈ ਆਪ ਸਰਕਾਰ ਹੁਣ ਕਿਸਾਨਾਂ ਨੂੰ ਅਸਹਿ ਦਰਦ ਦੇਣ ਵਿਚ ਲੱਗੀ ਹੋਈ ਹੈ, ਜਿਸ ਦੀ ਤਾਜਾ ਮਿਸਾਲ ਜਿਲਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਚ ਪੁਲਸ ਦੇ ਡੰਡੇ ਦੇ ਨਾਲ ਮਰੇ ਇਕ ਕਿਸਾਨ ਆਗੂ ਦੀ ਘਟਨਾ ਤੋਂ ਮਿਲੀ ਹੈ।   


ਖੰਨਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਭਗੰਵਤ ਮਾਨ ਅਜਿਹੇ ਲਾਚਾਰ ਅਤੇ ਅਸਫਲ ਮੁੱਖਮੰਤਰੀ ਸਾਬਿਤ ਹੋਏ ਹਨ, ਜੋ ਨਾ ਤਾਂ ਸੂਬੇ ਦੇ ਅਮਨ ਕਾਨੂੰਨ ਨੂੰ ਸੰਭਾਲ ਸਕੇ ਹਨ ਅਤੇ ਨਾ ਹੀ ਲੋਕਾਂ ਦੀ ਮੰਗਾਂ ਨੂੰ ਹੱਲ ਕਰਨ ਦੇ ਲਈ ਕੋਈ ਜਰੂਰੀ ਕਦਮ ਚੁੱਕ ਸਕੇ ਹਨ। 


ਉਨ੍ਹਾਂ ਕਿਹਾ ਕਿ ਆਪਣੀ ਜਾਇਜ ਮੰਗਾਂ ਦੀ ਪੂਰਤੀ ਦੇ ਲਈ ਚੰਡੀਗੜ੍ਹ ਜਾ ਰਹੇ ਬਜੁਰਗ ਕਿਸਾਨਾਂ ਦੀ ਆਵਾਜ ਦਬਾਉਣ ਦੇ ਲਈ ਜੱਥੇ ਨੂੰ ਥਾਣੇ ਵਿਚ ਲੈ ਜਾ ਕੇ ਨਿਹੱਥੇ ਕਿਸਾਨਾਂ ’ਤੇ ਪੁਲਸ ਵੱਲੋਂ ਕੀਤਾ ਗਿਆ ਜਬਰ ਜੁਲਮ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ ਨਹੀਂ ਹੈ। 


ਉਨ੍ਹਾਂ ਕਿਹਾ ਕਿ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਦੇ ਲਈ ਪੁਲਸ ਦੇ ਕੋਲ ਬਹੁਤ ਸਾਰੇ ਸਾਧਨ ਹੁੰਦੇ ਹਨ, ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਸੰਘਰਸ਼ ਕਰ ਰਹੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਦੇ ਜੱਦੀ ਜਿਲੇ ਵਿਚ ਵਾਪਰਿਆ ਇਹ ਘਟਨਾਕ੍ਰਮ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਬਾਗਡੋਰ ਮੁੱਖਮੰਤਰੀ ਭਗਵੰਤ ਮਾਨ ਤੋਂ ਬੇਕਾਬੂ ਹੋ ਚੁੱਕੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :



Join Our Official Telegram Channel : - 
https://t.me/abpsanjhaofficial