ਪੜਚੋਲ ਕਰੋ

Sangrur News: ਵਿਆਹ ਤੋਂ ਪਹਿਲਾਂ ਆਪਸ 'ਚ ਭਿੜਿਆ ਮੁੰਡਾ-ਕੁੜੀ ਦਾ ਪਰਿਵਾਰ, ਚੱਲੇ ਘਸੁੰਨ, ਹੈਰਾਨ ਕਰ ਦੇਵੇਗਾ ਕਾਰਨ

ਲੜਕੇ ਦੇ ਪਿਤਾ ਨੇ ਦੱਸਿਆ ਕਿ ਲੜਕੀ ਪਰਿਵਾਰ ਨਾਲ ਰਿਸ਼ਤਾ ਜੋੜਨ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੂੰ ਫ਼ੋਨ 'ਤੇ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ਦੇ ਲੜਕੇ 'ਤੇ ਵੀ ਬਠਿੰਡਾ ਵਿਖੇ ਹਮਲਾ ਹੋਇਆ ਹੈ, ਜਿਸ ਕਾਰਨ ਉਹ ਅਜਿਹੇ ਲੋਕਾਂ ਨਾਲ ਸਬੰਧ ਨਹੀਂ ਰੱਖਣਾ ਚਾਹੁੰਦੇ ਹਨ।

Punjab News: ਬਰਨਾਲਾ ਦੀ ਆਸਥਾ  ਕਾਲੋਨੀ ਵਿੱਚੋਂ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮੁੰਡਾ ਤੇ ਕੁੜੀ ਦੇ ਪਰਿਵਾਰ ਦੇ ਵਿੱਚ ਆਪਸੀ ਲੜਾਈ ਹੋ ਗਈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਪਰਿਵਾਰ ਉੱਤੇ ਵਿਆਹ ਤੋਂ ਮੁਕਰਨ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਲੜਕਾ-ਲੜਕੀ ਦੇ ਪਰਿਵਾਰਕ ਮੈਂਬਰ ਆਪਸ ਵਿਚ ਭਿੜ ਗਏ।
ਇਸ ਮੌਕੇ ਲੜਕੀ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਲੜਕੇ ਅਤੇ ਲੜਕੀ ਦੀ ਮੰਗਣੀ 26 ਸਤੰਬਰ ਨੂੰ ਹੋਈ ਸੀ ਅਤੇ ਵਿਆਹ 10 ਨਵੰਬਰ ਨੂੰ ਹੋਣਾ ਹੈ। ਇਸ ਬਾਬਤ ਉਨ੍ਹਾਂ ਨੇ ਪੈਲੇਸ ਬੁੱਕ ਕਰਵਾਇਆ ਹੋਇਆ ਹੈ, ਸੋਨਾ ਖ਼ਰੀਦਿਆ, ਕਾਰਡ ਵੰਡੇ ਅਤੇ 35 ਲੱਖ ਰੁਪਏ ਖਰਚ ਕਰ ਦਿੱਤੇ ਹਨ ਪਰ ਹੁਣ ਲੜਕੇ ਦੇ ਮਾਪੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਹੇ ਹਨ ਜਿਸ ਕਾਰਨ ਉਹ ਰੋਸ ਪ੍ਰਗਟ ਕਰਨ ਲਈ ਆਏ ਸੀ ਜਿੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।

ਦੂਜੇ ਪਾਸੇ ਲੜਕੇ ਦੇ ਪਿਤਾ ਨੇ ਦੱਸਿਆ ਕਿ ਲੜਕੀ ਪਰਿਵਾਰ ਨਾਲ ਰਿਸ਼ਤਾ ਜੋੜਨ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੂੰ ਫ਼ੋਨ 'ਤੇ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ਦੇ ਲੜਕੇ 'ਤੇ ਵੀ ਬਠਿੰਡਾ ਵਿਖੇ ਹਮਲਾ ਹੋਇਆ ਹੈ, ਜਿਸ ਕਾਰਨ ਉਹ ਅਜਿਹੇ ਲੋਕਾਂ ਨਾਲ ਸਬੰਧ ਨਹੀਂ ਰੱਖਣਾ ਚਾਹੁੰਦੇ ਹਨ।

ਇਸ ਮੌਕੇ ਲੜਕੀ ਪਰਿਵਾਰ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਮੰਗਣੀ ਅਵਿਨਾਸ਼ ਗੁਪਤਾ ਨਾਲ ਹੋਈ ਸੀ ਜਿਸ ਤੋਂ ਬਾਅਦ 10 ਨਵੰਬਰ ਨੂੰ ਵਿਆਹ ਤੈਅ ਕੀਤਾ ਗਿਆ ਹੈ। ਵਿਆਹ ਲਈ ਪੈਲੇਸ ਬੁੱਕ ਹੋ ਗਿਆ ਹੈ, ਸੋਨਾ ਖਰੀਦਿਆ ਗਿਆ ਹੈ, ਉਹ ਪਹਿਲਾਂ ਹੀ 35 ਲੱਖ ਰੁਪਏ ਖਰਚ ਕਰ ਚੁੱਕੇ ਹਨ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਲੜਕੇ ਦਾ ਪਰਿਵਾਰ ਇਸ ਰਿਸ਼ਤੇ ਤੋਂ ਭੱਜ ਰਿਹਾ ਹੈ। ਜਿਸ ਤੋਂ ਬਾਅਦ  ਉਹ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਸ਼ਾਂਤੀਪੂਰਵਕ ਉਨ੍ਹਾਂ ਦੇ ਘਰ ਪਹੁੰਚੇ। ਜਿੱਥੇ ਲੜਕੇ ਦੇ ਪਿਤਾ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।  ਇਸ ਮੌਕੇ ਪਰਿਵਾਰ ਵਾਲਿਆਂ ਨੇ ਲੜਕੇ ਦੇ ਪਰਿਵਾਰ 'ਤੇ ਦਾਜ ਮੰਗਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਲੜਕੇ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਕੁੱਟਮਾਰ ਦੇ ਦੋਸ਼ ਹੇਠ ਪੁਲਿਸ ਕਾਰਵਾਈ ਕੀਤੀ ਜਾਵੇ।

ਇਸ ਬਾਬਤ ਲੜਕੇ ਵਾਲਿਆਂ ਨੇ ਦੱਸਿਆ ਕਿ ਉਸ ਦੇ ਲੜਕੇ ਅਵਿਨਾਸ਼ ਗੁਪਤਾ ਦਾ 26 ਸਤੰਬਰ ਨੂੰ ਸ਼ਗਨ ਹੋਇਆ ਸੀ। ਇਸ ਤੋਂ ਬਾਅਦ ਲੜਕੀ ਨੇ ਲੜਕੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ। ਸ਼ਗਨ ਤੋਂ ਬਾਅਦ ਲੜਕੇ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਉਸ ਦੀ ਉਕਤ ਲੜਕੀ ਨਾਲ ਦੋਸਤੀ ਹੈ ਤੇ ਇਸ ਤੋਂ ਬਾਅਦ ਫੋਨ 'ਤੇ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਲੜਕੀ ਨਾਲ ਵਿਆਹ ਕਰਨ ਤੋਂ ਪਿੱਛੇ ਹਟਣ ਲਈ ਕਿਹਾ। 

ਇਸ ਤੋਂ ਬਾਅਦ ਅਸੀਂ ਇਸ ਘਟਨਾ ਦੀ ਜਾਣਕਾਰੀ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਹੈ। ਇਸ ਤੋਂ ਬਾਅਦ ਵੀ ਮੇਰੇ ਲੜਕੇ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ, ਜਿਸ ਦੀ ਸ਼ਿਕਾਇਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕਰਵਾਈ ਗਈ ਹੈ। ਉਸ ਨੇ ਕਿਹਾ ਕਿ ਦੋ ਦਿਨ ਪਹਿਲਾਂ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਦੁਕਾਨ 'ਤੇ ਆਏ ਸਨ, ਉਸ ਨਾਲ ਗਾਲੀ-ਗਲੋਚ ਅਤੇ ਭੰਨਤੋੜ ਕੀਤੀ ਸੀ ਅਤੇ ਅੱਜ ਉਹ ਘਰ ਦੇ ਸਾਹਮਣੇ ਆ ਕੇ ਮਾਹੌਲ ਖਰਾਬ ਕਰ ਰਹੇ ਹਨ। ਉਹ ਕਿਸੇ ਵੀ ਹਾਲਤ ਵਿੱਚ ਅਜਿਹੇ ਲੋਕਾਂ ਨਾਲ ਆਪਣੇ ਪੁੱਤਰ ਦਾ ਰਿਸ਼ਤਾ ਨਹੀਂ ਰੱਖੇਗਾ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget