Sangrur News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ-Punjab news: ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ
ਇਸ ਮੌਕੇ ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: Amritpal Singh Arrest Operation : ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ , ਸੋਸ਼ਲ ਮੀਡੀਆ 'ਤੇ ਅਫਵਾਹਾਂ 'ਤੇ ਧਿਆਨ ਨਾ ਦਿਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।