Sangrur News: ਸੁਨਾਮ-ਪਟਿਆਲਾ ਰੋਡ ਉੱਤੇ ਬਣੇ ਨੈਸ਼ਨਲ ਢਾਬੇ ਉੱਤੇ ਦਰਜਨ ਦੇ ਕਰੀਬ ਗ਼ੁੰਡਿਆਂ ਨੇ ਹਮਲਾ ਕਰਕੇ ਢਾਬੇ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਤੇ ਕਰਿੰਦਿਆਂ ਤੇ ਹਮਲਾ ਕਰਕੇ ਉਨ੍ਹਾਂ ਨੂੰ ਵੀ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਪੁਲਿਸ ਦੇ ਹੱਥ ਉਨ੍ਹਾਂ ਵਿੱਚੋਂ ਇੱਕ ਆ ਗਿਆ ਹੈ ਜਦੋਂ ਕਿ ਬਾਕੀ ਅਜੇ ਫ਼ਰਾਰ ਹਨ।
ਮੁਲਾਜ਼ਮਾਂ ਦੀ ਕੀਤੀ ਕੁੱਟਮਾਰ ਤੇ ਭੰਨਿਆ ਢਾਬਾ, ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਇਹੋ ਜਿਹੀਆਂ ਵਾਰਦਾਤਾਂ ਤੋਂ ਬਾਅਦ ਪੰਜਾਬ ਪੁਲਿਸ ਉੱਤੇ ਸਵਾਲ ਉੱਠਣੇ ਲਾਜ਼ਮੀ ਹਨ। ਜਾਣਕਾਰੀ ਮੁਤਾਬਕ, ਇਹ ਹਮਲਾ ਢਾਬਾ ਮਾਲਕ ਦੀ ਗੈਰਹਾਜ਼ਰੀ ਵਿੱਚ ਹੋਇਆ ਹੈ। ਇਸ ਵਿੱਚ ਢਾਬੇ ਨੂੰ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਢਾਬੇ ਉੱਤੇ ਕੰਮ ਕਰਦੇ ਮੁਲਾਜ਼ਮਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ। ਇਸ ਮੌਕੇ ਢਾਬਾ ਮਾਲਕ ਬੰਟੀ ਨੇ ਦੱਸਿਆ ਕਿ ਇਸ ਭੰਨਤੋੜ ਵਿੱਚ 2.5 ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਹੈ ਤੇ ਉੱਥੇ ਹੀ 32000 ਰੁਪਏ ਵੀ ਗ਼ਾਇਬ ਦੱਸੇ ਜਾ ਰਹੇ ਹਨ।
ਪੁਲਿਸ ਦੇ ਪਿੱਛਾ ਕਰਨ ਦੇ ਬਾਵਜੂਦ ਵੀ ਹੋਏ ਫ਼ਰਾਰ
ਇਸ ਮੌਕੇ ਪੁਲਿਸ ਅਧਿਕਾਰੀ ਜਤਿੰਦਰਪਾਲ ਨੇ ਦੱਸਿਆ ਕਿ ਉਹ ਸੁਨਾਮ ਵਿੱਚ ਚੈਕਿੰਗ ਦੀ ਡਿਊਟੀ ਉੱਤੇ ਤੈਨਾਤ ਸੀ ਤੇ ਇਸ ਵਾਰਦਾਤ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਨੇ ਬਦਮਾਸ਼ਾਂ ਦਾ ਪਿੱਛਾ ਵੀ ਕੀਤਾ ਪਰ ਉਹ ਸ਼ਹਿਰ ਦੀਆਂ ਗਲੀਆਂ ਦਾ ਸਹਾਰਾ ਲੈ ਕੇ ਫਰਾਰ ਹੋ ਗਏ ਪਰ ਇਸ ਮੌਕੇ ਉਨ੍ਹਾਂ ਦਾ ਇੱਕ ਸਾਥੀ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ ਜਿਸ ਤੋਂ ਬਾਅਦ ਇਸ ਦੇ ਸਾਥੀ ਹੀ ਕਾਬੂ ਵਿੱਚ ਆ ਜਾਣਗੇ।
ਇਹ ਵੀ ਪੜ੍ਹੋ: Punjab Police: ਮੋਗਾ ਤੋਂ ਬਾਅਦ ਹੁਣ ਗੁਰਦਾਸਪੁਰ 'ਚ ਵੱਡੀ ਵਾਰਦਾਤ, ਘਰ ਵੜ ਕੇ ਕਿਸਾਨ ਲੀਡਰ ਦੇ ਭਰਾ ਉੱਤੇ ਚਲਾਈਆਂ ਗੋਲ਼ੀਆਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।