Sangrur News: ਗੰਨ ਹਾਊਸ ਲੁੱਟਣ ਵਾਲੇ ਲੁਟੇਰੇ 14 ਹਥਿਆਰਾਂ ਸਣੇ ਅੜਿੱਕੇ, ਹੁਣ ਵੱਡੇ ਖੁਲਾਸੇ ਹੋਣ ਦੀ ਉਮੀਦ
Sangrur News: ਪੁਲਿਸ ਨੇ ਗੰਨ ਹਾਊਸ ਲੁੱਟਣ ਵਾਲੇ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪੰਜ ਲੁਟੇਰਿਆਂ ਤੋਂ ਲੁੱਟੇ ਗਏ 14 ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਤੋਂ ਪੁੱਛਗਿੱਛ ਵਿੱਚ..
Sangrur News: ਪੁਲਿਸ ਨੇ ਗੰਨ ਹਾਊਸ ਲੁੱਟਣ ਵਾਲੇ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪੰਜ ਲੁਟੇਰਿਆਂ ਤੋਂ ਲੁੱਟੇ ਗਏ 14 ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਤੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੀ ਪੁਲਿਸ ਵੱਲੋਂ ਤਿੰਨ ਦਿਨ ਪਹਿਲਾਂ ਇੱਥੇ ਗੰਨ ਹਾਊਸ ਤੋਂ ਚੋਰੀ ਕੀਤੇ ਹਥਿਆਰਾਂ ਦੇ ਮਾਮਲੇ ਦਾ ਪਰਦਾਫ਼ਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਕਾਬੂ ਕਰਕੇ ਚੋਰੀ 14 ਹਥਿਆਰ ਬਰਾਮਦ ਕਰ ਲਏ ਹਨ। ਇਨ੍ਹਾਂ ’ਚ 5 ਪਿਸਟਲ, 5 ਰਿਵਾਲਵਰ, 3 ਬੰਦੂਕਾਂ ਤੇ ਰਾਈਫ਼ਲ ਸ਼ਾਮਲ ਹੈ।
ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਐਸਪੀ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਸੇਸ਼ ਟੀਮ ਨੇ ਮਾਮਲਾ ਹੱਲ ਕਰਦਿਆਂ ਪਵਨਦੀਪ ਸਿੰਘ ਉਰਫ ਪੰਮਾ ਵਾਸੀ ਪਾਤੜਾਂ, ਅਮਨਦੀਪ ਸਿੰਘ ਵਾਸੀ ਟੋਡਰਪੁਰ ਜ਼ਿਲ੍ਹਾ ਮਾਨਸਾ, ਮਲਵਿੰਦਰ ਸਿੰਘ ਵਾਸੀ ਪਾਤੜਾਂ, ਸੰਦੀਪ ਸਿੰਘ ਵਾਸੀ ਪਾਤੜਾਂ ਤੇ ਗੁਰਮੀਤ ਸਿੰਘ ਵਾਸੀ ਟੋਡਰਪੁਰ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕਰਕੇ 14 ਹਥਿਆਰ ਬਰਾਮਦ ਕਰ ਲਏ ਹਨ।
ਪੁਲਿਸ ਨੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ, ਕਟਰ, ਹਥੌੜਾ ਤੇ ਰਾਡ ਬਰਾਮਦ ਕੀਤੀ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪੁੱਛ ਪੜਤਾਲ ਕੀਤੀ ਜਾਵੇਗੀ ਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 12 ਜਨਵਰੀ ਦੀ ਰਾਤ ਨੂੰ ਡੀਸੀ ਦਫਤਰ ਦੇ ਸਾਹਮਣੇ ਚੰਚਲ ਗੰਨ ਹਾਊਸ ਤੋਂ ਹਥਿਆਰ ਚੋਰੀ ਹੋਏ ਸਨ।
ਇਹ ਵੀ ਪੜ੍ਹੋ: Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਦਾ ਬਿਗੁਲ! 16 ਜਨਵਰੀ ਤੱਕ ਮੰਗੀ ਰਿਪੋਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਭੱਜ ਕੇ ਆਇਆ ਤੇ ਪਾਇਲਟ ਨੂੰ ਮਾਰਿਆ ਮੁੱਕਾ, ਇੰਡੀਗੋ ਫਲਾਈਟ 'ਚ ਮਚਿਆ ਹੰਗਾਮਾ