ਸੰਗਰੂਰ ਤੋਂ ਅਨਿਲ ਜੈਨ ਦੀ ਰਿਪੋਰਟ


Sangrur News: ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਦੱਸ ਦਈਏ ਕਿ ਸੈਂਕੜੇ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਾਣਕਾਰੀ ਮੁਤਾਬਕ, ਕੱਚੇ ਅਧਿਆਪਕਾਂ ਦੇ ਸਮਰਥਨ 'ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂਆਂ ਉੱਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੁੂਰਵਕ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕਰ ਦਿੱਤਾ।


ਦੱਸ ਦਈਏ ਕਿ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰਗੋਰਾਮ ਉਲੀਕਿਆ ਹੋਇਆ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰਾਹ ਵਿੱਚ ਰੋਕ ਲਿਆ ਗਿਆ ਤੇ ਅਧਿਆਪਕਾਂ ਉੱਤੇ ਲਾਠੀਚਾਰਜ ਕੀਤਾ। ਇਸ ਦੌਰਾਨ ਕੱਚੇ ਅਧਿਆਪਕਾਂ ਦੇ ਸਮਰਥਨ 'ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਉੱਤੇ ਵੀ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।


ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕੀਤਾ ਤੇ ਝੜਪ ਹੋ ਗਈ। ਪੁਲਿਸ ਨੇ ਝੜਪ ਹੋਣ ਤੋਂ ਬਾਅਦ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਪੂਰੇ ਮਾਮਲੇ ਵਿੱਚ ਕਈ ਅਧਿਆਪਕ ਤੇ ਕਿਸਾਨ ਆਗੂ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ। ਜਿਸ ਦੀ ਬਕਾਇਦ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਜ਼ਬਰੀ ਲੋਕਾਂ ਨੂੰ ਘੜੀਸਿਆ ਗਿਆ ਤੇ ਹਿਰਾਸਤ ਵਿੱਚ ਲਿਆ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।