Sangrur News: 15 ਨਵੰਬਰ ਤੱਕ ਹੋਏਗੀ ਸ਼੍ਰੋਮਣੀ ਕਮੇਟੀ ਚੋਣਾਂ ਦੀ ਰਜਿਸਟ੍ਰੇਸ਼ਨ, ਇਹ ਸ਼ਰਤਾਂ ਲਾਜ਼ਮੀ
Sangrur News: ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ
Sangrur News: ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ 15 ਨਵੰਬਰ 2023 ਤੱਕ ਚੱਲੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ 5 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਿਨੈਕਾਰ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ। ਬਿਨੈਕਾਰ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ।
ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 (ਕੇਸਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਤੇ ਸ਼ਹਿਰਾਂ ਵਿੱਚ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 6 ਗੁਰਦੁਆਰਾ ਚੋਣ ਹਲਕੇ 41-ਮੂਨਕ, 42-ਸੁਨਾਮ, 43-ਲੌਂਗੋਵਾਲ, 47-ਧੂਰੀ, 50-ਸੰਗਰੂਰ, 51-ਦਿੜ੍ਹਬਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿੱਥੇ ਸਮੇਂ ਵਿਚ ਦਿੱਤਾ ਜਾਵੇ ਤੇ ਵੋਟਰ ਰਜਿਸਟ੍ਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਅਹਿਮ ਕੰਮ ਵਿੱਚ ਆਪਣਾ ਯੋਗਦਾਨ ਪਾਉਣਾ ਯਕੀਨੀ ਬਣਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।