Sangrur News : ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਰਜਿੰਦਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਭਜੋਤ ਸਿੰਘ ਕਾਲੇਕਾ (ਪੀ.ਸੀ.ਐੱਸ.) ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੈਂਕ ਅਧਿਕਾਰੀਆਂ, ਟਰਾਂਸਪੋਰਟ ਅਥਾਰਟੀ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗਾਂ ਕੀਤੀਆਂ। 



 

ਮੀਟਿੰਗ ਦੌਰਾਨ ਕਾਲੇਕਾ ਨੇ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜ਼ੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾਂ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।

 






ਕਾਲੇਕਾ ਨੇ ਦੱਸਿਆ ਕਿ ਸੰਗਰੂਰ ਹੈਡ ਕੁਆਰਟਰ ਦੀਆਂ ਅਦਾਲਤਾਂ ਅਤੇ ਸਬ ਡਵੀਜ਼ਨ ਸੁਨਾਮ, ਧੂਰੀ, ਮੂਨਕ ਤੇ ਮਲੇਰਕੋਟਲਾ ਵਿਖੇ ਵੀ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਰਜਿੰਦਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਭਜੋਤ ਸਿੰਘ ਕਾਲੇਕਾ (ਪੀ.ਸੀ.ਐੱਸ.) ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੈਂਕ ਅਧਿਕਾਰੀਆਂ, ਟਰਾਂਸਪੋਰਟ ਅਥਾਰਟੀ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗਾਂ ਕੀਤੀਆਂ। 


 


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।